ਮੁੰਬਈ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਅੱਜ ਕਿਹਾ ਕਿ ਉਸ ਦੀ ਕਰੋਨਾਵਾਇਰਸ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਉਹ ਘਰ ਵਿਚ ਇਕਾਂਤਵਾਸ ਹੈ। 34 ਸਾਲਾ ਅਦਾਕਾਰਾ ਜਿਸ ਦਾ ਟਵਿੱਟਰ ਖਾਤਾ ਵਾਰ-ਵਾਰ ਨੇਮਾਂ ਦੀ ਉਲੰਘਣਾ ਕਰ ਕੇ ਇਸ ਹਫ਼ਤੇ ਦੇ ਸ਼ੁਰੂ ਵਿਚ ਸਥਾਈ ਤੌਰ ’ਤੇ ਬੰਦ ਕਰ ਦਿੱਤਾ ਗਿਆ ਸੀ, ਨੇ ਇਸ ਗੱਲ ਦੀ ਪੁਸ਼ਟੀ ਇੰਸਟਾਗ੍ਰਾਮ ’ਤੇ ਕੀਤੀ ਹੈ। ਉਸ ਨੇ ਲਿਖਿਆ, ‘‘ਮੈਂ ਥੱਕਿਆ ਹੋਇਆ ਮਹਿਸੂਸ ਕਰ ਰਹੀ ਸੀ ਅਤੇ ਪਿਛਲੇ ਕੁਝ ਦਿਨਾਂ ਤੋਂ ਅੱਖਾਂ ਵਿਚ ਥੋੜ੍ਹੀ ਜਲਣ ਦੇ ਨਾਲ ਕਮਜ਼ੋਰੀ ਵੀ ਮਹਿਸੂਸ ਹੋ ਰਹੀ ਸੀ। ਹਿਮਾਚਲ ਜਾਣ ਲਈ ਮੈਂ ਕੱਲ੍ਹ ਕਰੋਨਾਵਾਇਰਸ ਦਾ ਟੈਸਟ ਕਰਵਾਇਆ ਅਤੇ ਉਸ ਦੀ ਰਿਪੋਰਟ ਅੱਜ ਪਾਜ਼ੇਟਿਵ ਆ ਗਈ। ਮੈਂ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਮੈਨੂੰ ਨਹੀਂ ਪਤਾ ਸੀ ਕਿ ਇਹ ਵਾਇਰਸ ਮੇਰੇ ਸ਼ਰੀਰ ਅੰਦਰ ਪਾਰਟੀ ਕਰ ਰਿਹਾ ਹੈ।’’ -ਪੀਟੀਆਈ