ਕਾਨਪੁਰ, 9 ਅਕਤੂਬਰ
ਰਾਸ਼ਟਰੀ ਸੋਇਮਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਅੱਜ ਦੇਸ਼ ਦੇ ਵੱਖ-ਵੱਖ ਵਰਗਾਂ ਨੂੰ ਆਪਣੇ ਅੰਦਰ ਫੈਲੀਆਂ ਬੁਰਾਈਆਂ ਨੂੰ ਖਤਮ ਕਰਨ ਅਤੇ ਅੱਗੇ ਵਧਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਰਾਸ਼ਟਰ ਨਿਰਮਾਣ ਵਿੱਚ ਸਮੁੱਚੇ ਸਮਾਜ ਦੀ ਸ਼ਮੂਲੀਅਤ ਜ਼ਰੂਰੀ ਹੈ। ਦੋ ਦਿਨਾਂ ਦੌਰੇ ‘ਤੇ ਕਾਨਪੁਰ ਪਹੁੰਚੇ ਸ੍ਰੀ ਭਾਗਵਤ ਨੇ ਨਾਨਾ ਰਾਓ ਪਾਰਕ ‘ਚ ਵਾਲਮੀਕਿ ਸਮਾਜ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ।