ਕਾਂਵੜ ਯਾਤਰਾ: ਰਾਜ ਸਭਾ ਚੇਅਰਮੈਨ ਵੱਲੋਂ ਵਿਰੋਧੀ ਧਿਰ ਦੇ ਨੋਟਿਸ ਖਾਰਜ
ਨਵੀਂ ਦਿੱਲੀ, 22 ਜੁਲਾਈ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਕਾਂਵੜ ਯਾਤਰਾ ਦੇ ਰੂਟ ’ਤੇ ਦੁਕਾਨਾਂ ਨੂੰ ਉਨ੍ਹਾਂ ਦੇ ਮਾਲਕਾਂ ਤੇ ਸਟਾਫ ਦੇ ਨਾਂ ਨਸ਼ਰ ਕਰਨ ਦੇ ਉੱਤਰ ਪ੍ਰਦੇਸ਼ ਸਰਕਾਰ ਦੇ ਹੁਕਮਾਂ ’ਤੇ ਚਰਚਾ ਕਰਨ ਲਈ ਵਿਰੋਧੀ ਸੰਸਦ ਮੈਂਬਰਾਂ...
Advertisement
ਨਵੀਂ ਦਿੱਲੀ, 22 ਜੁਲਾਈ
ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਕਾਂਵੜ ਯਾਤਰਾ ਦੇ ਰੂਟ ’ਤੇ ਦੁਕਾਨਾਂ ਨੂੰ ਉਨ੍ਹਾਂ ਦੇ ਮਾਲਕਾਂ ਤੇ ਸਟਾਫ ਦੇ ਨਾਂ ਨਸ਼ਰ ਕਰਨ ਦੇ ਉੱਤਰ ਪ੍ਰਦੇਸ਼ ਸਰਕਾਰ ਦੇ ਹੁਕਮਾਂ ’ਤੇ ਚਰਚਾ ਕਰਨ ਲਈ ਵਿਰੋਧੀ ਸੰਸਦ ਮੈਂਬਰਾਂ ਦੇ ਨੋਟਿਸਾਂ ਨੂੰ ਰੱਦ ਕਰ ਦਿੱਤਾ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਇਸ ਮੁੱਦੇ ’ਤੇ ਚਰਚਾ ਕਰਨ ਲਈ ਨਿਯਮ 267 ਤਹਿਤ ਦਿਨ ਦਾ ਕੰਮਕਾਜ ਮੁਅੱਤਲ ਕਰਨ ਲਈ ਨੋਟਿਸ ਦਿੱਤਾ ਸੀ। ਧਨਖੜ ਨੇ ਕਿਹਾ ਕਿ ਨੋਟਿਸ ਨਾ ਤਾਂ ਨਿਯਮ 267 ਦੀਆਂ ਜ਼ਰੂਰਤਾਂ ਅਤੇ ਨਾ ਹੀ ਚੇਅਰ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੇ ਅਨੁਕੂਲ ਹਨ, ਇਸ ਲਈ ਇਹ ਸਵੀਕਾਰ ਨਹੀਂ ਕੀਤੇ ਜਾਂਦੇ ਹਨ। ਪੀਟੀਆਈ
Advertisement
Advertisement
×