ਕਪਿਲ ਸ਼ਰਮਾ ਨੂੰ ਸੁਰੱਖਿਆ ਮੁਹੱਈਆ ਕਰਵਾਈ
ਕੈਨੇਡਾ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਗੋਲੀਬਾਰੀ ਮਗਰੋਂ ਮੁੰਬਈ ਪੁਲੀਸ ਨੇ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਕਪਿਲ ਨੂੰ ਉਸ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਹੈ।...
Advertisement
ਕੈਨੇਡਾ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਗੋਲੀਬਾਰੀ ਮਗਰੋਂ ਮੁੰਬਈ ਪੁਲੀਸ ਨੇ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਹੈ। ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਕਪਿਲ ਨੂੰ ਉਸ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਹੈ। ਹਾਲਾਂਕਿ ਅਧਿਕਾਰੀ ਨੇ ਕਾਮੇਡੀਅਨ ਲਈ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਬਾਰੇ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ। ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਹਾਲ ਹੀ ਵਿੱਚ ਖੁੱਲ੍ਹੇ ਕਪਿਲ ਦੇ ‘ਕੈਪਸ ਕੈਫੇ’ ’ਤੇ 8 ਅਗਸਤ ਨੂੰ ਗੋਲੀਬਾਰੀ ਕੀਤੀ ਗਈ ਸੀ। ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਇਸ ਕੈਫੇ ’ਤੇ ਗੋਲੀਬਾਰੀ ਦੀ ਇਹ ਦੂਜੀ ਘਟਨਾ ਸੀ। ਇਸ ਤੋਂ ਪਹਿਲਾਂ 10 ਜੁਲਾਈ ਨੂੰ ਵੀ ‘ਕੈਪਸ ਕੈਫੇ’ ਨੂੰ ਨਿਸ਼ਾਨਾ ਬਣਾਇਆ ਗਿਆ ਸੀ, ਜਿਸ ਤੋਂ ਬਾਅਦ ਮੁੰਬਈ ਪੁਲੀਸ ਓਸ਼ੀਵਾੜਾ ਵਿੱਚ ਕਾਮੇਡੀਅਨ ਦੇ ਘਰ ਪਹੁੰਚੀ ਸੀ। ਕੈਨੇਡਾ ਵਿੱਚ ਕਪਿਲ ਦੇ ਕੈਫੇ ਦਾ ਉਦਘਾਟਨ 8 ਜੁਲਾਈ ਨੂੰ ਹੋਇਆ ਸੀ।
Advertisement
Advertisement