ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਰਾਜ ਭਵਨ ਜਾ ਕੇ ਰਾਜਪਾਲ ਗਹਿਲੋਤ ਨੂੰ ਅਸਤੀਫ਼ਾ ਸੌਂਪਿਆ

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਯੇਦੀਯੁਰੱਪਾ

ਬੰਗਲੂਰੂ, 26 ਜੁਲਾਈ

ਬੀ.ਐੱਸ. ਯੇਦੀਯੁਰੱਪਾ ਨੇ ਸੋਮਵਾਰ ਨੂੰ ਕਰਨਾਟਕ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਰਾਜਪਾਲ ਠਾਵਰਚੰਦ ਗਹਿਲੋਤ ਨੂੰ ਸੌਂਪ ਦਿੱਤਾ ਹੈ। ਰਾਜਪਾਲ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ 2-3 ਦਿਨਾਂ ਵਿੱਚ ਕੀਤੀ ਜਾਵੇਗਾ। ਉਦੋਂ ਯੇਦੀਯੁਰੱਪਾ ਕਾਰਜਕਾਰੀ ਮੁੱਖ ਮੰਤਰੀ ਵਜੋਂ ਕੰਮ ਕਰਦੇ ਰਹਿਣਗੇ। ਯੇਦੀਯੁਰੱਪਾ ਨੇ ਗਹਿਲੋਤ ਨੂੰ ਰਾਜ ਭਵਨ ਵਿੱਚ ਆਪਣਾ ਅਸਤੀਫ਼ਾ ਰਾਜਪਾਲ ਗਹਿਲੋਤ ਨੂੰ ਅਸਤੀਫਾ ਸੌਂਪਿਆ। ਯੇਦੀਯੁਰੱਪਾ ਨੇ ਕਿਹਾ ਕਿ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ। ਇਸ ਤੋਂ ਕੁਝ ਘੰਟੇ ਪਹਿਲਾਂ, ਆਪਣੀ ਸਰਕਾਰ ਦੇ ਕਾਰਜਕਾਲ ਦੇ ਦੋ ਸਾਲ ਪੂਰੇ ’ਤੇ 78 ਸਾਲਾ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨੇਤਾ ਨੇ ਵਿਧਾਨ ਸਭਾ ’ਚ ਕਿਹਾ ਸੀ ਕਿ ਉਹ ਦੁਪਹਿਰ ਦੇ ਖਾਣੇ ਤੋਂ ਬਾਅਦ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦੇਣਗੇ। ਯੇਦੀਯੁਰੱਪਾ ਨੇ ਭਾਵੁਕ ਹੁੰਦਿਆਂ ਗਲਾ ਭਰ ਕੇ ਕਿਹਾ ਸੀ, ‘ਮੇਰੀ ਗੱਲ ਨੂੰ ਐਂਵੇਂ ਨਾ ਸਮਝਿਓ , ਤੁਹਾਡੀ ਆਗਿਆ ਨਾਲ ਮੈਂ ਫੈਸਲਾ ਕੀਤਾ ਹੈ ਕਿ ਮੈਂ ਦੁਪਹਿਰ ਦੇ ਖਾਣੇ ਤੋਂ ਬਾਅਦ ਰਾਜ ਭਵਨ ਜਾਵਾਂਗਾ ਅਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਰਾਜਪਾਲ ਨੂੰ ਸੌਂਪਾਂਗਾ।’ ਉਨ੍ਹਾਂ ਕਿਹਾ ਸੀ, ‘ਮੈਂ ਇਹ ਉਦਾਸੀ ਕਰਕੇ ਨਹੀਂ, ਬਲਕਿ ਖੁਸ਼ੀ ਨਾਲ ਕਰ ਰਿਹਾ ਹਾਂ।’ -ਪੀਟੀਆਈ

ਕੈਪਸ਼ਨ -ਫੋਟੋ- ਯੇਦੀਯੁਰੱਪਾ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All