ਰਾਮਨਗਰ (ਕਰਨਾਟਕ), 10 ਜਨਵਰੀ
ਕਰਨਾਟਕ ਕਾਂਗਰਸ ਦੇ ਪ੍ਰਧਾਨ ਡੀ.ਕੇ.ਸ਼ਿਵਕੁਮਾਰ ਨੇ ਸੂਬੇ ਦੀ ਭਾਜਪਾ ਸਰਕਾਰ ’ਤੇ ਨਕਲੀ ਕੋਵਿਡ-19 ਪਾਜ਼ੇਟਿਵ ਰਿਪੋਰਟਾਂ ਦੇਣ ਦਾ ਦੋਸ਼ ਲਾਇਆ ਹੈ। ਸ਼ਿਵਕੁਮਾਰ ਨੇ ਕਿਹਾ ਕਿ ਇਕ ਸਾਜ਼ਿਸ਼ ਤਹਿਤ ਨਕਲੀ ਪਾਜ਼ੇਟਿਵ ਰਿਪੋਰਟਾਂ ਜਾਰੀ ਕਰਕੇ ਉਨ੍ਹਾਂ ਦੀ ਪਾਰਟੀ ਵੱਲੋਂ ਕੱਢੀ ਜਾ ਰਹੀ ਪਦਯਾਤਰਾ ਵਿੱਚ ਅੜਿੱਕੇ ਡਾਹੇ ਜਾ ਰਹੇ ਹਨ। ਉਨ੍ਹਾਂ ਇਸ ਪੂਰੇ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। -ਪੀਟੀਆਈ