ਚਿਤਰਦੁਰਗ (ਕਰਨਾਟਕ), 2 ਸਤੰਬਰ
ਹਾਈ ਸਕੂਲ ਦੀਆਂ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ‘ਚ ਮੁਰੂਘਾ ਮੱਠ ਦੇ ਮੁੱਖ ਪੁਜਾਰੀ ਸ਼ਿਵਮੂਰਤੀ ਮੁਰੂਘਾ ਸ਼ਰਨਾਰੂ ਨੂੰ ਗ੍ਰਿਫ਼ਤਾਰ ਕਰਕੇ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਗਿਆ ਪਰ ਉਥੇ ਉਸ ਨੂੰ ਸਿਹਤ ਸਬੰਧੀ ਕਥਿਤ ਮੁਸ਼ਕਲਾਂ ਤੋਂ ਬਾਅਦ ਹਸਪਤਾਲ ’ਚ ਭਰਤੀ ਕਰਵਾ ਦਿੱਤਾ ਗਿਆ ਹੈ। ਪੁਲੀਸ ਨੇ ਪੁੱਛ-ਪੜਤਾਲ ਤੋਂ ਬਾਅਦ ਉਸ ਨੂੰ ਹਿਰਾਸਤ ‘ਚ ਲੈ ਲਿਆ। ਸੂਬੇ ਦੇ ਲਿੰਗਾਇਤ ਭਾਈਚਾਰੇ ਦੇ ਸਭ ਤੋਂ ਵੱਕਾਰੀ ਅਤੇ ਪ੍ਰਭਾਵਸ਼ਾਲੀ ਮੱਠਾਂ ਵਿੱਚੋਂ ਇੱਕ ਇਸ ਮੱਠ ਦੇ ਮੁਖੀ ਤੋਂ ਪੁਲੀਸ ਦੇ ਡਿਪਟੀ ਸੁਪਰਡੈਂਟ ਅਨਿਲ ਕੁਮਾਰ ਨੇ ਕਿਸੇ ਅਣਦੱਸੀ ਥਾਂ ‘ਤੇ ਪੁੱਛ ਪੜਤਾਲ ਕੀਤੀ। ਇਸ ਤੋਂ ਬਾਅਦ ਉਸ ਦਾ ਮੈਡੀਕਲ ਕਰਵਾਇਆ ਗਿਆ ਤੇ ਜੇਲ੍ਹ ਭੇਜ ਦਿੱਤਾ।