ਬੰਗਲੌਰ, 15 ਮਾਰਚ
ਕਰਨਾਟਕ ਹਾਈ ਕੋਰਟ ਨੇ ਉਡੁਪੀ ਦੇ ‘ਗਵਰਨਮੈਂਟ ਪ੍ਰੀ-ਯੂਨੀਵਰਸਿਟੀ ਗਰਲਜ਼ ਕਾਲਜ’ ਦੀਆਂ ਮੁਸਲਿਮ ਵਿਦਿਆਰਥਣਾਂ ਦੇ ਇੱਕ ਗਰੁੱਪ ਵੱਲੋਂ ਕਲਾਸ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਮੰਗਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਤਿੰਨ ਜੱਜਾਂ ਦੀ ਬੈਂਚ ਨੇ ਕਿਹਾ ਕਿ ਸਕੂਲੀ ਵਰਦੀ ਦਾ ਨਿਯਮ ਵਾਜਬ ਪਾਬੰਦੀ ਹੈ ਅਤੇ ਸੰਵਿਧਾਨਕ ਤੌਰ ‘ਤੇ ਜਾਇਜ਼ ਹੈ, ਜਿਸ ‘ਤੇ ਵਿਦਿਆਰਥਣਾਂ ਇਤਰਾਜ਼ ਨਹੀਂ ਕਰ ਸਕਦੀਆਂ।