ਬੰਗਲੌਰ, 3 ਮਾਰਚ
ਕਰਨਾਟਕ ਦੇ ਜਲ ਸਰੋਤ ਮੰਤਰੀ ਰਮੇਸ਼ ਜਰਕਿਹੋਲੀ ਨੇ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਕਾਰਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਸ ਨੇ ਅਸਤੀਫਾ ਮੁੱਖ ਮੰਤਰੀ ਨੂੰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਕਰਨਾਟਕ ਦੇ ਗ੍ਰਹਿ ਮੰਤਰੀ ਬਸਵਰਾਜ ਬੋਮਈ ਨੇ ਬੁੱਧਵਾਰ ਨੂੰ ਕਿਹਾ ਕਿ ਮੰਤਰੀ ਖ਼ਿਲਾਫ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਪੁਲੀਸ ਵੱਲੋਂ ਜਾਂਚ ਕੀਤੀ ਜਾਏਗੀ।