ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਰਨਾਟਕ: ਸਿੱਧਾਰਮੱਈਆ ਖ਼ਿਲਾਫ਼ ਲੋਕਆਯੁਕਤ ਪੁਲੀਸ ਰਾਹੀਂ ਜਾਂਚ ਦੇ ਹੁਕਮ

ਹਾਈ ਕੋਰਟ ਵੱਲੋਂ ਮੁੱਖ ਮੰਤਰੀ ਦੀ ਪਟੀਸ਼ਨ ਰੱਦ ਕੀਤੇ ਜਾਣ ਪਿੱਛੋਂ ਲੋਕ ਨੁਮਾਇੰਦਿਆਂ ਬਾਰੇ ਵਿਸ਼ੇਸ਼ ਅਦਾਲਤ ਨੇ ਦਿੱਤੇ ਨਿਰਦੇਸ਼
ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ।
Advertisement

ਬੰਗਲੂਰੂ, 25 ਸਤੰਬਰ

Karnataka MUDA case: ਇਥੋਂ ਦੀ ਲੋਕ ਨੁਮਾਇੰਦਿਆਂ ਬਾਰੇ ਵਿਸ਼ੇਸ਼ ਅਦਾਲਤ ਨੇ ਬੁੱਧਵਾਰ ਨੂੰ ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮੱਈਆ ਖ਼ਿਲਾਫ਼ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਿਟੀ (ਮੁਡਾ) ਦੇ ਇਕ ਜ਼ਮੀਨ ਵੰਡ ਕੇਸ ਵਿਚ ਲੋਕਆਯੁਕਤ ਦੀ ਪੁਲੀਸ ਰਾਹੀਂ ਜਾਂਚ ਦੇ ਹੁਕਮ ਦਿੱਤੇ ਹਨ। ਵਿਸ਼ੇਸ਼ ਅਦਾਲਤ ਦੇ ਜੱਜ ਸੰਤੋਸ਼ ਜਗਾਨਨ ਭੱਟ ਨੇ  ਇਹ ਹੁਕਮ ਮੁੱਖ ਮੰਤਰੀ ਖ਼ਿਲਾਫ਼ ਜਾਂਚ ਕਰਨ ਦੀ ਸੂਬੇ ਦੇ ਰਾਜਪਾਲ ਥਾਵਰ ਚੰਦ ਗਹਿਲੋਤ ਵੱਲੋਂ ਦਿੱਤੀ ਗਈ ਮਨਜ਼ੂਰੀ ਵਿਰੁੱਧ ਸਿੱਧਾਰਮੱਈਆ ਵੱਲੋਂ ਦਾਇਰ ਪਟੀਸ਼ਨ ਨੂੰ ਕਰਨਾਟਕ ਹਾਈ ਕੋਰਟ ਵੱਲੋਂ ਰੱਦ ਕਰ ਦਿੱਤੇ ਜਾਣ ਤੋਂ ਇਕ ਦਿਨ ਬਾਅਦ ਜਾਰੀ ਕੀਤੇ ਹਨ।

Advertisement

ਇਹ ਮਾਮਲਾ ਮੁਡਾ ਵੱਲੋਂ ਮੈਸੂਰ ਦੇ ਅਹਿਮ ਇਲਾਕੇ ਵਿਚ ਸਿੱਧਾਰਮੱਈਆ ਦੀ ਪਤਨੀ ਪਾਰਵਤੀ ਨੂੰ 14 ਸਾਈਟਾਂ ਅਲਾਟ ਕੀਤੇ ਜਾਣ ਵਿਚ ਕਥਿਤ ਬੇਨੇਮੀਆਂ ਨਾਲ ਸਬੰਧਤ ਹੈ।

ਹਾਈ ਕੋਰਟ ਨੇ ਬੀਤੇ ਦਿਨ ਸਿੱਧਾਰਮੱਈਆ ਦੀ ਪਟੀਸ਼ਨ ਖ਼ਾਰਜ ਕਰਦਿਆਂ ਨਾਲ ਹੀ ਵਿਸ਼ੇਸ਼ ਅਦਾਲਤ ਉਤੇ ਇਸ ਮਾਮਲੇ ਵਿਚ ਕੋਈ ਕਾਰਵਾਈ ਕਰਨ ’ਤੇ ਲਾਈ ਗਈ ਰੋਕ ਵੀ ਹਟਾ ਲਈ ਸੀ, ਜਿਸ ਤੋਂ ਬਾਅਦ ਵਿਸ਼ੇਸ਼ ਅਦਾਲਤ ਨੇ ਇਹ ਹੁਕਮ ਦਿੱਤੇ ਹਨ। -ਪੀਟੀਆਈ

Advertisement
Show comments