ਹੁਬਲੀ (ਕਰਨਾਟਕ), 17 ਅਪਰੈਲ
ਕਰਨਾਟਕ ਦੇ ਪੁਰਾਣੇ ਹੁਬਲੀ ਸ਼ਹਿਰ ਵਿੱਚ ਅੱਜ ਤੜਕੇ ਸੋਸ਼ਲ ਮੀਡੀਆ ਪੋਸਟ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਕਥਿਤ ਤੌਰ ’ਤੇ ਹੰਗਾਮਾ ਕਰ ਦਿੱਤਾ। ਉਨ੍ਹਾਂ ਨੇ ਪੁਲੀਸ ਵਾਹਨਾਂ, ਨੇੜਲੇ ਹਸਪਤਾਲ ਅਤੇ ਮੰਦਰ ਨੂੰ ਨੁਕਸਾਨ ਪਹੁੰਚਾਇਆ ਅਤੇ ਕੁਝ ਪੁਲੀਸ ਅਧਿਕਾਰੀਆਂ ਨੂੰ ਜ਼ਖਮੀ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਹੁਬਲੀ ਸ਼ਹਿਰ ਵਿੱਚ ਸੀਆਰਪੀਸੀ ਦੀ ਧਾਰਾ 144 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਕੀਤੇ ਗਏ ਹਨ। ਹੁਬਲੀ-ਧਾਰਵਾੜ ਪੁਲੀਸ ਕਮਿਸ਼ਨਰ ਲਭੂ ਰਾਮ ਨੇ ਪੱਤਰਕਾਰਾਂ ਨੂੰ ਦੱਸਿਆ, ‘40 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕੁਝ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਡਿਊਟੀ ‘ਤੇ ਮੌਜੂਦ 12 ਅਧਿਕਾਰੀ ਜ਼ਖਮੀ ਹੋ ਗਏ ਅਤੇ ਕੁਝ ਪੁਲੀਸ ਵਾਹਨਾਂ ਨੂੰ ਨੁਕਸਾਨ ਪਹੁੰਚਿਆ।’