DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Karnataka politics: ਸਿੱਧਾਰਮਈਆ ਨੇ ਮੰਤਰੀ ਮੰਡਲ ਸਹਿਯੋਗੀਆਂ ਦੀ ਮੀਟਿੰਗ ਸੱਦੀ

ਕਰਨਾਟਕ ਲੀਡਰਸ਼ਿਪ ਵਿੱਚ ਤਬਦੀਲੀ ਦੇ ਕਿਆਸਾਂ ਵਿਚਾਲੇ ਮੁੱਖ ਮੰਤਰੀ ਸਿੱਧਾਰਮਈਆ ਵੀਰਵਾਰ ਨੂੰ ਆਪਣੇ ਮੰਤਰੀ ਮੰਡਲ ਸਹਿਯੋਗੀਆਂ ਨਾਲ ਨਾਸ਼ਤੇ ’ਤੇ ਮੀਟਿੰਗ ਦੀ ਮੇਜ਼ਬਾਨੀ ਕਰ ਸਕਦੇ ਹਨ ਅਤੇ ਇਸ ਤੋਂ ਬਾਅਦ ਉਹ ਰਾਜਪਾਲ ਥਾਵਰਚੰਦ ਗਹਿਲੋਤ ਨੂੰ ਅਸਤੀਫ਼ਾ ਸੌਂਪ ਸਕਦੇ ਹਨ। ਸਿੱਧਾਰਮਈਆ ਮੁੱਖ...

  • fb
  • twitter
  • whatsapp
  • whatsapp
featured-img featured-img
ਕਰਨਾਟਕ ਦੇ ਮੁੱਖ ਮੰਤਰੀ ਸਿਧਾਰਮਈਆ ਬੰਗਲੁਰੂ ਵਿੱਚ ਸਾਬਕਾ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਦੀ 62ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਦੇ ਹੋਏ। -ਫੋਟੋ:ਪੀਟੀਆਈ
Advertisement
ਕਰਨਾਟਕ ਲੀਡਰਸ਼ਿਪ ਵਿੱਚ ਤਬਦੀਲੀ ਦੇ ਕਿਆਸਾਂ ਵਿਚਾਲੇ ਮੁੱਖ ਮੰਤਰੀ ਸਿੱਧਾਰਮਈਆ ਵੀਰਵਾਰ ਨੂੰ ਆਪਣੇ ਮੰਤਰੀ ਮੰਡਲ ਸਹਿਯੋਗੀਆਂ ਨਾਲ ਨਾਸ਼ਤੇ ’ਤੇ ਮੀਟਿੰਗ ਦੀ ਮੇਜ਼ਬਾਨੀ ਕਰ ਸਕਦੇ ਹਨ ਅਤੇ ਇਸ ਤੋਂ ਬਾਅਦ ਉਹ ਰਾਜਪਾਲ ਥਾਵਰਚੰਦ ਗਹਿਲੋਤ ਨੂੰ ਅਸਤੀਫ਼ਾ ਸੌਂਪ ਸਕਦੇ ਹਨ। ਸਿੱਧਾਰਮਈਆ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਉਪ ਮੁੱਖ ਮੰਤਰੀ ਡੀ ਕੇ ਸ਼ਿਵਕੁਮਾਰ ਲਈ ਇਸ ਅਹੁਦੇ ਦਾ ਰਾਹ ਸਾਫ਼ ਕਰ ਸਕਦੇ ਹਨ। ਹਾਲਾਂਕਿ, ਸੀਨੀਅਰ ਆਗੂ ਸਿੱਧਾਰਮਈਆ ਨੇ ਪੂਰੇ ਘਟਨਾਕ੍ਰਮ ’ਤੇ ਚੁੱਪ ਵੱਟੀ ਹੋਈ ਹੈ। ਉਨ੍ਹਾਂ ਅੱਜ ਕਿਹਾ ਕਿ ਉਹ ਵੀਰਵਾਰ ਨੂੰ ਇਸ ਮੁੱਦੇ ’ਤੇ ਗੱਲ ਕਰਨਗੇ।

ਉਧਰ, ਕਰਨਾਟਕ ਵਿੱਚ ਮੁੱਖ ਮੰਤਰੀ ਬਦਲਣ ਦੇ ਕਿਆਸਾਂ ਵਿਚਾਲੇ ਕਾਂਗਰਸ ਨੇ ਸਪਸ਼ਟ ਕੀਤਾ ਕਿ ਪਾਰਟੀ ਨੇ ਵਿਧਾਇਕ ਦਲ ਦੀ ਕੋਈ ਮੀਟਿੰਗ ਨਹੀਂ ਸੱਦੀ ਹੈ। ਕਾਂਗਰਸ ਦੇ ਜਨਰਲ ਸਕੱਤਰ ਅਤੇ ਸੂਬਾਈ ਇੰਚਾਰਜ ਰਣਦੀਪ ਸਿੰਘ ਸੂਰਜੇਵਾਲਾ ਨੇ ਮੀਡੀਆ ਨੂੰ ਇਸ ਮੁੱਦੇ ’ਤੇ ਕਿਆਸ ਨਾ ਲਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ, ‘‘ਕਾਂਗਰਸ ਲੀਡਰਸ਼ਿਪ ਸਬੰਧਤ ਮਾਮਲਿਆਂ ’ਤੇ ਫ਼ੈਸਲਾ ਲੈਣ ਦੇ ਸਮਰੱਥ ਹੈ ਅਤੇ ਪਾਰਟੀ ਕੋਈ ਵੀ ਫ਼ੈਸਲਾ ਲੈਣ ਮਗਰੋਂ ਜਨਤਾ ਨੂੰ ਸੂਚਿਤ ਕਰੇਗੀ।’’ ਉਨ੍ਹਾਂ ਕਿਹਾ ਕਿ ‘ਉਦੋਂ ਤਕ ਕ੍ਰਿਰਪਾ ਕਰ ਕੇ’ ਕਿਆਸ ਨਾ ਲਾਓ।

Advertisement

Advertisement
Advertisement
×