ਨਵੀਂ ਦਿੱਲੀ, 23 ਜਨਵਰੀ
ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਦੂਜੀ ਵਾਰ ਕਰੋਨਾ ਹੋ ਗਿਆ ਹੈ। ਉਪ ਰਾਸ਼ਟਰਪਤੀ, ਜੋ ਹੈਦਰਾਬਾਦ ਵਿੱਚ ਹਨ, ਦਾ ਅੱਜ ਕੋਵਿਡ ਟੈਸਟ ਪਾਜ਼ੇਟਿਵ ਆਇਆ ਹੈ। ਉਨ੍ਹਾਂ ਹਫ਼ਤੇ ਲਈ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਉਣ ਵਾਲੇ ਸਾਰੇ ਲੋਕਾਂ ਨੂੰ ਇਕਾਂਤਵਾਸ ਹੋਣ ਤੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਅਜਿਹਾ ਲੱਗਦਾ ਹੈ ਕਿ ਉਹ ਬੁੱਧਵਾਰ ਨੂੰ ਗਣਤੰਤਰ ਦਿਵਸ ਸਮਾਰੋਹ ‘ਚ ਹਿੱਸਾ ਨਹੀਂ ਲੈਣਗੇ।