ਨਵੀਂ ਦਿੱਲੀ, 4 ਜਨਵਰੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਹੈ ਕਿ ਉਹ ਕਰੋਨ ਪਾਜ਼ੇਟਿਵ ਹੋ ਗਏ ਹਨ ਅਤੇ ਉਹ ਘਰ ਵਿਚ ਇਕਾਂਤਵਾਸ ਵਿੱਚ ਹਨ। ਮੁੱਖ ਮੰਤਰੀ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਅਪੀਲ ਕੀਤੀ ਜੋ ਪਿਛਲੇ ਕੁਝ ਦਿਨਾਂ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਅਤੇ ਟੈਸਟ ਕਰਵਾਉਣ ਅਤੇ ਆਪਣੇ ਆਪ ਨੂੰ ਦੂਜਿਆਂ ਤੋਂ ਅਲੱਗ ਕਰ ਲੈਣ। ਸ੍ਰੀ ਕੇਜਰੀਵਾਲ ਨੇ ਟਵੀਟ ਕੀਤਾ, ‘ਮੈਨੂੰ ਕਰੋਨਾ ਹੋ ਗਿਆ ਹੈ ਤੇ ਇਸ ਮੇਰੇ ਵਿੱਚ ਮਾਮੂਲੀ ਲੱਛਣ ਹਨ। ਮੈਂ ਘਰ ਵਿੱਚ ਇਕਾਂਤਵਾਸ ਹਾਂ, ਜੋ ਲੋਕ ਪਿਛਲੇ ਕੁਝ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਆਪ ਨੂੰ ਦੂਜਿਆਂ ਤੋਂ ਦੂਰ ਰੱਖਣ ਅਤੇ ਜਾਂਚ ਕਰਵਾਉਣ।’