ਕਸ਼ਮੀਰ: ਸਿੱਖ ਵਿਅਕਤੀ ਦੀ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲੀ
ਟ੍ਰਿਬਿਊਨ ਨਿਊਜ਼ ਸਰਵਿਸ ਸ੍ਰੀਨਗਰ, 24 ਜੂਨ ਦੱਖਣੀ ਕਸ਼ਮੀਰ ਦੇ ਤਰਾਲ ਇਲਾਕੇ ਵਿੱਚ 40 ਸਾਲਾ ਸਿੱਖ ਦੀ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲੀ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਸਿੱਖਾਂ ਨੇ ਇਸ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਮਾਮਲੇ ਦੀ ਜਾਂਚ ਦੀ ਮੰਗ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਸ੍ਰੀਨਗਰ, 24 ਜੂਨ
Advertisement
ਦੱਖਣੀ ਕਸ਼ਮੀਰ ਦੇ ਤਰਾਲ ਇਲਾਕੇ ਵਿੱਚ 40 ਸਾਲਾ ਸਿੱਖ ਦੀ ਦਰੱਖ਼ਤ ਨਾਲ ਲਟਕਦੀ ਲਾਸ਼ ਮਿਲੀ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਸਿੱਖਾਂ ਨੇ ਇਸ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਪੁਲੀਸ ਸੂਤਰਾਂ ਨੇ ਦੱਸਿਆ ਕਿ ਤਰਾਲ ਦੇ ਦਾਰਮਗੁੰਡ ਅਰੀਪਾਲ ਇਲਾਕੇ ਵਿੱਚ ਸੋਮਵਾਰ ਨੂੰ ਦਰੱਖਤ ਨਾਲ ਲਟਕਦੀ ਲਾਸ਼ ਮਿਲੀ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਹ ਸਵੇਰ 11 ਵਜੇ ਬਿਨਾਂ ਫੋਨ ਤੋਂ ਘਰੋਂ ਨਿਕਲਿਆ ਸੀ ਅਤੇ ਸ਼ਾਮ ਚਾਰ ਵਜੇ ਉਸ ਦੀ ਲਾਸ਼ ਦਰੱਖਤ ਨਾਲ ਲਟਕਦੀ ਮਿਲੀ ਹੈ। ਪੁਲੀਸ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ ਤਹਿਤ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਸੁਰਜੀਤ ਸਿੰਘ ਵਜੋਂ ਹੋਈ ਹੈ। ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਸਾਰੀਆਂ ਮੈਡੀਕਲ ਤੇ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਹੋ ਗਈਆਂ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।
Advertisement
×