Kashmir Snowfall: ਕਸ਼ਮੀਰ ਵਿੱਚ ਸੀਜ਼ਨ ਦੀ ਪਹਿਲੀ ਬਰਫ਼ਬਾਰੀ
ਮੈਦਾਨੀ ਇਲਾਕਿਆਂ ਵਿੱਚ ਮੀਂਹ ਅਤੇ ਗੜੇ ਪਏ; ਸ੍ਰੀਨਗਰ ਵਿੱਚ ਮੀਂਹ ਨਾਲ ਡਿੱਗਿਆ ਤਾਪਮਾਨ
Advertisement
Kashmir Snowfall: ਕਸ਼ਮੀਰ ਦੇ ਉੱਚੇ ਇਲਾਕਿਆਂ ਵਿੱਚ ਇਸ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਹੋਈ ਹੈ, ਜਦਕਿ ਮੈਦਾਨੀ ਇਲਾਕਿਆਂ ਵਿੱਚ ਹਲਕੀ ਬਾਰਸ਼ ਹੋਈ ਅਤੇ ਕੁਝ ਥਾਵਾਂ 'ਤੇ ਗੜੇ ਵੀ ਪਏ। ਗੁਲਮਰਗ, ਸੋਨਮਰਗ ਅਤੇ ਗੁਮਰੀ ਦੇ ਪਹਾੜੀ ਇਲਾਕਿਆਂ ਵਿੱਚ ਇਸ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਦਰਜ ਕੀਤੀ ਗਈ ਹੈ।
Advertisement
ਅਧਿਕਾਰੀਆਂ ਮੁਤਾਬਕ ਸ੍ਰੀਨਗਰ ਸ਼ਹਿਰ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਸਵੇਰੇ ਅਤੇ ਦੁਪਹਿਰ ਵੇਲੇ ਮੀਂਹ ਪਿਆ, ਜਿਸ ਨਾਲ ਦਿਨ ਦਾ ਤਾਪਮਾਨ ਕੁਝ ਡਿਗਰੀ ਹੇਠਾਂ ਆ ਗਿਆ। ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਗੜੇਮਾਰੀ ਹੋਣ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।
Advertisement
ਮੌਸਮ ਵਿਭਾਗ ਦੀ ਅਗਲੇ ਦਿਨਾਂ ਦੀ ਭਵਿੱਖਬਾਣੀ
ਮੌਸਮ ਵਿਭਾਗ (MeT) ਅਨੁਸਾਰ ਐਤਵਾਰ ਨੂੰ ਵੀ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਹੈ, ਪਰ ਆਉਣ ਵਾਲੇ ਕੁਝ ਦਿਨਾਂ ਵਿੱਚ ਮੌਸਮ ਆਮ ਤੌਰ 'ਤੇ ਖੁਸ਼ਕ ਰਹਿਣ ਦੀ ਉਮੀਦ ਹੈ।
Advertisement
×

