ਕਸ਼ਮੀਰ: ਮੁਕਾਬਲੇ ’ਚ ਤਿੰਨ ਅਤਿਵਾਦੀ ਹਲਾਕ

ਲਸ਼ਕਰ ਨਾਲ ਸਬੰਧਤ ਸਨ ਬਾਰਾਮੂਲਾ ਵਿਚ ਮਾਰੇ ਗਏ ਦਹਿਸ਼ਤਗਰਦ

ਕਸ਼ਮੀਰ: ਮੁਕਾਬਲੇ ’ਚ ਤਿੰਨ ਅਤਿਵਾਦੀ ਹਲਾਕ

ਬਾਰਾਮੁੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਦੌਰਾਨ ਮੋਰਚਾ ਸੰਭਾਲਦੇ ਹੋਏ ਸੁਰੱਖਿਆ ਬਲ ਦੇ ਜਵਾਨ। -ਫੋਟੋ: ਪੀਟੀਆਈ

ਸ੍ਰੀਨਗਰ, 24 ਅਗਸਤ

ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਲਸ਼ਕਰ-ਏ-ਤਇਬਾ ਦੇ ਤਿੰਨ ਅਤਿਵਾਦੀ ਮਾਰੇ ਗਏ ਹਨ। ਸੁਰੱਖਿਆ ਬਲਾਂ ਨੇ ਇਲਾਕੇ ਵਿਚ ਦਹਿਸ਼ਤਗਰਦਾਂ ਦੀ ਮੌਜੂਦਗੀ ਬਾਰੇ ਸੂਚਨਾ ਮਿਲਣ ਤੋਂ ਬਾਅਦ ਸੋਪੋਰ ਦੇ ਪੇਠਸੀਰ ਦੀ ਘੇਰਾਬੰਦੀ ਕੀਤੀ ਸੀ। ਇਸ ਦੌਰਾਨ ਤਲਾਸ਼ੀ ਮੁਹਿੰਮ ਵੀ ਚਲਾਈ ਗਈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਹੀ ਅਤਿਵਾਦੀਆਂ ਨੇ ਮੰਗਲਵਾਰ ਸੁਵਖਤੇ ਗੋਲੀਬਾਰੀ ਕੀਤੀ ਤੇ ਮੁਕਾਬਲਾ ਸ਼ੁਰੂ ਹੋ ਗਿਆ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਵਿਚ ਤਿੰਨ ਅਤਿਵਾਦੀ ਮਾਰੇ ਗਏ। ਦਹਿਸ਼ਤਗਰਦਾਂ ਦੀ ਸ਼ਨਾਖ਼ਤ ਫ਼ੈਸਲ ਫ਼ਯਾਜ਼, ਰਮੀਜ਼ ਅਹਿਮਦ ਤੇ ਗ਼ੁਲਾਮ ਮੁਸਤਫ਼ਾ ਸ਼ੇਖ ਵਜੋਂ ਹੋਈ ਹੈ। ਇਹ ‘ਟੀਆਰਐਫ’ ਨਾਲ ਜੁੜੇ ਹੋਏ ਸਨ ਜੋ ਕਿ ਲਸ਼ਕਰ ਦੀ ਹੀ ਇਕ ਇਕਾਈ ਹੈ। ਜ਼ਿਕਰਯੋਗ ਹੈ ਕਿ ਟੀਆਰਐਫ ਦਾ ਮੁਖੀ ਅੱਬਾਸ ਸ਼ੇਖ਼ ਤੇ ਉਸ ਦਾ ਡਿਪਟੀ ਸਾਕਿਬ ਮਨਜ਼ੂਰ ਸੋਮਵਾਰ ਮੁਕਾਬਲੇ ਵਿਚ ਮਾਰੇ ਗਏ ਸਨ। ਪੁਲੀਸ ਰਿਪੋਰਟਾਂ ਮੁਤਾਬਕ ਇਹ ਸਾਰੇ ਕਈ ਦਹਿਸ਼ਤੀ ਗਤੀਵਿਧੀਆਂ ਨਾਲ ਜੁੜੇ ਹੋਏ ਸਨ। ਇਸੇ ਦੌਰਾਨ ਕਸ਼ਮੀਰ ਜ਼ੋਨ ਦੇ ਆਈਜੀ (ਪੁਲੀਸ) ਵਿਜੈ ਕੁਮਾਰ ਨੇ ਕਿਹਾ ਕਿ ਇਸ ਸਾਲ ਮੁਕਾਬਲਿਆਂ ਵਿਚ ਹੁਣ ਤੱਕ 100 ਅਤਿਵਾਦੀ ਮਾਰੇ ਜਾ ਚੁੱਕੇ ਹਨ। ਇਸੇ ਦੌਰਾਨ ਸੁਰੱਖਿਆ ਬਲਾਂ ਨੇ ਲਸ਼ਕਰ ਅਤਿਵਾਦੀਆਂ ਦੇ ਛੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਾਂਦੀਪੋਰਾ ਜ਼ਿਲ੍ਹੇ ਵਿਚ ਇਨ੍ਹਾਂ ਕੋਲੋਂ ਹਥਿਆਰ ਤੇ ਅਸਲਾ ਬਰਾਮਦ ਕੀਤਾ ਗਿਆ ਹੈ। ਕੇਸ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਸ਼ਹਿਰ

View All