ਕਠੂਆ ਜਬਰ-ਜਨਾਹ ਦੇ ਮੁੱਖ ਦੋਸ਼ੀ ਨੇ ਸੋਧ ਪਟੀਸ਼ਨ ਵਾਪਸ ਲਈ
2018 ’ਚ ਜੰਮੂ ਕਸ਼ਮੀਰ ਦੇ ਕਠੂਆ ਵਿੱਚ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਮਗਰੋਂ ਉਸ ਦੇ ਕਤਲ ਮਾਮਲੇ ਦੇ ਮੁੱਖ ਦੋਸ਼ੀ ਸ਼ੁਭਮ ਸਾਂਗਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਪਹਿਲੇ ਹੁਕਮ ਨੂੰ...
Advertisement
2018 ’ਚ ਜੰਮੂ ਕਸ਼ਮੀਰ ਦੇ ਕਠੂਆ ਵਿੱਚ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਮਗਰੋਂ ਉਸ ਦੇ ਕਤਲ ਮਾਮਲੇ ਦੇ ਮੁੱਖ ਦੋਸ਼ੀ ਸ਼ੁਭਮ ਸਾਂਗਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਪਹਿਲੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਸੋਧ ਪਟੀਸ਼ਨ ਵਾਪਸ ਲੈ ਲਈ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਕਸ਼ਮੀਰ ਦੀ ਨੁਮਾਇੰਦਗੀ ਸੀਨੀਅਰ ਐਡਵੋਕੇਟ ਜਨਰਲ ਮੋਨਿਕਾ ਕੋਹਲੀ ਤੇ ਹੋਰਾਂ ਵੱਲੋਂ ਕੀਤੀ ਜਾ ਰਹੀ ਹੈ। ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕਠੂਆ ਤੋਂ ਪੰਜਾਬ ਦੇ ਪਠਾਨਕੋਟ ਵਿੱਚ ਤਬਦੀਲ ਕਰ ਦਿੱਤੀ ਗਈ ਸੀ। ਇਸ ਸਮੇਂ ਸੈਸ਼ਨ ਅਦਾਲਤ ਦੋਸ਼ ਤੈਅ ਕਰਨ ’ਤੇ ਸੁਣਵਾਈ ਕਰ ਰਹੀ ਹੈ। ਐਡਵੋਕੇਟ ਜਨਰਲ ਕੋਹਲੀ ਅਤੇ ਹੋਰਾਂ ਦੀ ਨਿਯੁਕਤੀ ਦੇ ਨਾਲ, ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਕਾਨੂੰਨੀ ਲੜਾਈ ਜਾਰੀ ਰੱਖੇਗਾ।
Advertisement
Advertisement
