DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਲਗਾਤਾਰ ਮੀਂਹ ਕਾਰਨ Kedarnath Yatra ਮੁਲਤਵੀ

ਭਾਰਤ ਮੌਸਮ ਵਿਗਿਆਨ ਵਿਭਾਗ (ਆਈ ਐੱਮ ਡੀ) ਵੱਲੋਂ ਭਾਰੀ ਮੀਂਹ ਅਤੇ ਝੱਖੜ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਔਰੈਂਜ ਅਲਰਟ ਜਾਰੀ ਕਰਨ ਮਗਰੋਂ ਕੇਦਾਰਨਾਥ ਯਾਤਰਾ ਅੱਜ ਅਸਥਾਈ ਢੰਗ ਨਾਲ ਮੁਲਤਵੀ ਕਰ ਦਿੱਤੀ ਗਈ ਅਤੇ ਤੀਰਥਯਾਤਰੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਰੋਕ ਦਿੱਤਾ ਗਿਆ...

  • fb
  • twitter
  • whatsapp
  • whatsapp
Advertisement

ਭਾਰਤ ਮੌਸਮ ਵਿਗਿਆਨ ਵਿਭਾਗ (ਆਈ ਐੱਮ ਡੀ) ਵੱਲੋਂ ਭਾਰੀ ਮੀਂਹ ਅਤੇ ਝੱਖੜ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਔਰੈਂਜ ਅਲਰਟ ਜਾਰੀ ਕਰਨ ਮਗਰੋਂ ਕੇਦਾਰਨਾਥ ਯਾਤਰਾ ਅੱਜ ਅਸਥਾਈ ਢੰਗ ਨਾਲ ਮੁਲਤਵੀ ਕਰ ਦਿੱਤੀ ਗਈ ਅਤੇ ਤੀਰਥਯਾਤਰੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਰੋਕ ਦਿੱਤਾ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਯਾਤਰਾ ਮਾਰਗ ’ਤੇ ਮੌਜੂਦ ਸਾਰੇ ਸ਼ਰਧਾਲੂਆਂ ਨੂੰ ਨੇੜਲੇ ਕੇਂਦਰਾਂ ਵਿੱਚ ਠਹਿਰਾਉਣ। ਜ਼ਿਲ੍ਹਾ ਆਫਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਜਵਾਰ ਨੇ ਕਿਹਾ ਕਿ ਮੌਸਮ ਵਿਗੜਨ ਕਾਰਨ ਪੈਦਾ ਹੋਣ ਵਾਲੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ। ਰੁਦਰਪ੍ਰਯਾਗ ਵਿੱਚ ਭਾਰੀ ਮੀਂਹ ਅਤੇ ਝੱਖੜ ਦੀ ਪੇਸ਼ੀਨਗੋਈ ਮਗਰੋਂ ਸਾਰੇ ਸ਼ਰਧਾਲੂਆਂ ਨੂੰ ਨੇੜਲੇ ਸੁਰੱਖਿਅਤ ਸਥਾਨਾਂ ’ਤੇ ਠਹਿਰਨ ਦੇ ਆਦੇਸ਼ ਦਿੱਤੇ ਗਏ ਹਨ। ਸੋਨਪ੍ਰਯਾਗ ਅਤੇ ਗੌਰੀਕੁੰਡ ਸਣੇ ਹੋਰ ਥਾਵਾਂ ’ਤੇ ਸ਼ਰਧਾਲੂਆਂ ਨੂੰ ਰੋਕਣ ਦੇ ਪ੍ਰਬੰਧ ਕੀਤੇ ਗਏ ਹਨ।

Advertisement
Advertisement
×