
ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 26 ਮਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਸ਼ਨਿਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਬੈਠਕ ਦਾ ਬਾਈਕਾਟ ਕਰਨਗੇ। ਉਨ੍ਹਾਂ ਕੇਂਦਰ ਵੱਲੋਂ ਆਰਡੀਨੈਂਸ ਲਿਆ ਕੇ ਦਿੱਲੀ ਦੀ ਚੁਣੀ ਹੋਈ ਸਰਕਾਰ ਦੀਆਂ ਸਾਰੀਆਂ ਸ਼ਕਤੀਆਂ ਖੋਹਣ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਹੈ। ਚੇਤੇ ਰਹੇ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਨੀਤੀ ਆਯੋਗ ਦੀ ਮੀਟਿੰਗ ਦੇ ਬਾਈਕਾਟ ਦਾ ਫੈਸਲਾ ਲਿਆ ਹੈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ