ਅਹਿਮਦਾਬਾਦ, 9 ਅਕਤੂਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪੰਜਾਬ ਦੇ ਹਮਰੁਤਬਾ ਭਗਵੰਤ ਮਾਨ ਅੱਜ ਗੁਜਰਾਤ ਵਿੱਚ ਸਾਂਝੇ ਤੌਰ ’ਤੇ ਦੋ ਰੈਲੀਆਂ ਨੂੰ ਸੰਬੋਧਨ ਕਰਨਗੇ। ਦੋਵੇਂ ਨੇਤਾਵਾਂ ਨੇ ਬੀਤੇ ਦਿਨ ਗੁਜਰਾਤ ਦਾ ਦੋ ਦਿਨਾਂ ਦੌਰਾ ਸ਼ੁਰੂ ਕੀਤਾ ਸੀ। ਭਾਜਪਾ ਦੇ ਸ਼ਾਸਨ ਵਾਲੇ ਗੁਜਰਾਤ ਵਿੱਚ ਇਸ ਸਾਲ ਦਸੰਬਰ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਆਮ ਆਦਮੀ ਪਾਰਟੀ (ਆਪ) ਦੇ ਦੋਵੇਂ ਆਗੂ ਆਦਿਵਾਸੀ ਬਹੁਗਿਣਤੀ ਵਾਲੇ ਵਾਲੇ ਵਲਸਾਡ ਜ਼ਿਲ੍ਹੇ ਦੇ ਧਰਮਪੁਰ ਅਤੇ ਸੂਰਤ ਜ਼ਿਲ੍ਹੇ ਦੇ ਕਡੋਦਰਾ ਵਿਖੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਗੇ।