ਅਹਿਮਦਾਬਾਦ, 27 ਨਵੰਬਰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਲਿਖਤੀ ਤੌਰ ‘ਤੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਗੁਜਰਾਤ ‘ਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣੇਗੀ। ਉਨ੍ਹਾਂ ਨੇ ਅਗਲੇ ਸਾਲ 31 ਜਨਵਰੀ ਤੱਕ ਗੁਜਰਾਤ ਵਿੱਚ ਸਰਕਾਰੀ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦਾ ਵਾਅਦਾ ਕਰਦਿਆਂ ‘ਆਪ’ ਦਾ ਸਮਰਥਨ ਕਰਨ ਦੀ ਵੀ ਅਪੀਲ ਕੀਤੀ। ਸੂਰਤ ਵਿੱਚ ਪ੍ਰੈਸ ਕਾਨਫਰੰਸ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਨ੍ਹਾਂ ਦੀਆਂ ਭਵਿੱਖਬਾਣੀਆਂ ਸੱਚ ਹੋ ਗਈਆਂ ਹਨ ਅਤੇ ਗੁਜਰਾਤ ਵਿੱਚ ਵੀ ਅਜਿਹਾ ਹੀ ਹੋਵੇਗਾ।