ਨਵੀਂ ਦਿੱਲੀ, 29 ਅਪਰੈਲ
ਸੰਯੁਕਤ ਰਾਸ਼ਟਰ ਮਹਾਸਭਾ (ਯੂਐੱਨਜੀਏ) ਨੂੰ ਆਮ ਆਦਮੀ ਪਾਰਟੀ (ਆਪ) ਨੇਤਾ ਆਤਿਸ਼ੀ ਵੱਲੋਂ ਸੰਬੋਧਨ ਕਰਨ ਬਾਅਦ ਅੱਜ ਪਾਰਟੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਤਿਸ਼ੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਦੁਨੀਆ ਸ਼ਹਿਰੀ ਸ਼ਾਸਨ ਦੀਆਂ ਕਈ ਖੇਤਰਾਂ ਵਿਚਲੀਆਂ ਸਮੱਸਿਆਵਾਂ ਦੇ ਹੱਲ ਲਈ ਦਿੱਲੀ ਵੱਲ ਦੇਖ ਰਹੀ ਹੈ। ਆਤਿਸ਼ੀ ਨੇ ਆਪਣੇ ਸੰਬੋਧਨ ਵਿੱਚ ਆਮ ਆਦਮੀ ਪਾਰਟੀ ਦੇ ਸ਼ਾਸਨ ਮਾਡਲ ਨੂੰ ਪੇਸ਼ ਕੀਤਾ।