ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਮਈ
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਸਬੰਧੀ ਪਾਰਟੀ ਦੀ ਪ੍ਰਚਾਰ ਮੁਹਿੰਮ ਦੀ ਅਗਵਾਈ ਇਸ ਮਹੀਨੇ ਦੇ ਅਖ਼ੀਰ ਵਿੱਚ ਸ਼ੁਰੂ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਕੇਜਰੀਵਾਲ ਦਿੱਲੀ ਵਿੱਚ ਚੋਣ ਪ੍ਰਚਾਰ ਕਰਨ ਤੋਂ ਇਲਾਵਾ ਭਲਕ ਤੋਂ ਉੱਤਰ ਪ੍ਰਦੇਸ਼, ਹਰਿਆਣਾ ਤੇ ਝਾਰਖੰਡ ਵਿੱਚ ਵੀ ਪਾਰਟੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਕਰਨ ਵਾਸਤੇ ਜਾ ਰਹੇ ਹਨ। ਸੂਤਰਾਂ ਮੁਤਾਬਕ ਉਹ ਇਸ ਮਹੀਨੇ ਦੇ ਅਖ਼ੀਰਲੇ ਹਫ਼ਤੇ ਵਿੱਚ ਪੰਜਾਬ ਵਿੱਚ ਆਉਣਗੇ ਅਤੇ ਇੱਥੇ ਪਾਰਟੀ ਦੀ ਚੋਣ ਮੁਹਿੰਮ ਦੀ ਅਗਵਾਈ ਕਰਨਗੇ। ਇਸ ਦੌਰਾਨ ਪਾਰਟੀ ਵੱਲੋਂ ਸੂਬੇ ਵਿੱਚ ਇਕ ਰੋਡ ਸ਼ੋਅ ਕੀਤੇ ਜਾਣ ਦਾ ਪ੍ਰਸਤਾਵ ਵੀ ਹੈ। ਪਾਰਟੀ ਦੇ ਤਰਜਮਾਨ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਦੇ ਸਾਰੇ ਹਲਕਿਆਂ ਵਿੱਚ ਜਾਣਗੇ।