ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੀਬੀਆਈ ਗ੍ਰਿਫ਼ਤਾਰੀ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ਖ਼ਾਰਜ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਅੱਜ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਕੇਸ ’ਚ ਸੀਬੀਆਈ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੀਤੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਿਆ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ...
Advertisement

ਨਵੀਂ ਦਿੱਲੀ:

ਦਿੱਲੀ ਹਾਈ ਕੋਰਟ ਨੇ ਅੱਜ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਕੇਸ ’ਚ ਸੀਬੀਆਈ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੀਤੀ ਗ੍ਰਿਫ਼ਤਾਰੀ ਨੂੰ ਬਰਕਰਾਰ ਰੱਖਿਆ ਹੈ। ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਣ ਦਾ ਫ਼ੈਸਲਾ ਕੀਤਾ ਹੈ। ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਇਹ ਕਹਿੰਦਿਆਂ ਖ਼ਾਰਜ ਕਰ ਦਿੱਤੀ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਗ੍ਰਿਫ਼ਤਾਰੀ ਬਿਨਾਂ ਕਿਸੇ ਢੁੱਕਵੇਂ ਕਾਰਨ ਦੇ ਕੀਤੀ ਗਈ ਹੈ। ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਦੀ ਜ਼ਮਾਨਤ ਪਟੀਸ਼ਨ ਵੀ ਰੱਦ ਕਰ ਦਿੱਤੀ ਅਤੇ ਉਨ੍ਹਾਂ ਨੂੰ ਰਾਹਤ ਲਈ ਹੇਠਲੀ ਅਦਾਲਤ ਜਾਣ ਦੀ ਛੋਟ ਦਿੱਤੀ ਹੈ।

Advertisement

ਹਾਈ ਕੋਰਟ ਨੇ ਸੀਬੀਆਈ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ 17 ਜੁਲਾਈ ਨੂੰ ਆਪਣਾ ਹੁਕਮ ਰਾਖਵਾਂ ਰੱਖ ਲਿਆ ਸੀ। ਅਦਾਲਤ ਨੇ ਕੇਜਰੀਵਾਲ ਤੇ ਸੀਬੀਆਈ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਮਗਰੋਂ 29 ਜੁਲਾਈ ਨੂੰ ‘ਆਪ’ ਆਗੂ ਦੀ ਜ਼ਮਾਨਤ ਪਟੀਸ਼ਨ ’ਤੇ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਇਸੇ ਦੌਰਾਨ ਦਿੱਲੀ ਭਾਜਪਾ ਦੇ ਪ੍ਰਧਾਨ ਵਿਰੇਂਦਰ ਸਚਦੇਵਾ ਨੇ ਕਿਹਾ ਕਿ ਹਾਈ ਕੋਰਟ ਦੇ ਫ਼ੈਸਲੇ ਮਗਰੋਂ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। -ਪੀਟੀਆਈ

Advertisement
Tags :
Arvind KejriwalCBIDelhi High courtPunjabi khabarPunjabi News