ਨਵੀਂ ਦਿੱਲੀ, 1 ਅਕਤੂਬਰ
ਕੇਂਦਰ ਨੇ ਕੇਰਲਾ ਵਿੱਚ ਆਰਐੱਸਐੱਸ ਦੇ ਪੰਜ ਆਗੂਆਂ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਹੈ। ਇਹ ਫੈਸਲਾ ਉਨ੍ਹਾਂ ’ਤੇ ਹਮਲੇ ਦੇ ਸੰਭਾਵਿਤ ਖਤਰੇ ਦੇ ਮੱਦੇਨਜ਼ਰ ਲਿਆ ਗਿਆ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਪਾਪੂਲਰ ਫਰੰਟ ਆਫ ਇੰਡੀਆ (ਪੀਐੱਫਆਈ) ਖ਼ਿਲਾਫ਼ ਹਾਲ ਹੀ ਵਿੱਚ ਮਾਰੇ ਗਏ ਛਾਪਿਆਂ ਦੌਰਾਨ ਬਰਾਮਦ ਹੋਏ ਦਸਤਾਵੇਜ਼ਾਂ ਤੋਂ ਲੱਗਦਾ ਹੈ ਕਿ ਇਹ ਆਗੂ ਪੀਐੱਫਆਈ ਦੇ ਨਿਸ਼ਾਨੇ ’ਤੇ ਹਨ। ਕੇਂਦਰ ਨੇ ਅਤਿਵਾਦੀ ਜਥੇਬੰਦੀਆਂ ਨਾਲ ਸਬੰਧ ਰੱਖਣ ਦੇ ਦੋਸ਼ ਹੇਠ ਪੀਐੱਫਆਈ ’ਤੇ ਪੰਜ ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਸੂਤਰਾਂ ਅਨੁਸਾਰ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਗ੍ਰਹਿ ਮੰਤਰਾਲੇ ਨੂੰ ਦਿੱਤੀ ਗਈ ਸੂਚਨਾ ਦੇ ਆਧਾਰ ’ਤੇ ਸੰਘ ਦੇ ਪੰਜ ਆਗੂਆਂ ਨੂੰ ‘ਵਾਈ’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। -ਪੀਟੀਆਈ