ਕੇਰਲਾ: ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ੀ ਨੂੰ 142 ਸਾਲ ਜੇਲ੍ਹ ਦੀ ਸਜ਼ਾ : The Tribune India

ਕੇਰਲਾ: ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ੀ ਨੂੰ 142 ਸਾਲ ਜੇਲ੍ਹ ਦੀ ਸਜ਼ਾ

ਸੈਸ਼ਨ ਅਦਾਲਤ ਨੇ ਦੋਸ਼ੀ ਨੂੰ 5 ਲੱਖ ਰੁਪਏ ਜੁਰਮਾਨਾ ਵੀ ਲਾਇਆ

ਕੇਰਲਾ: ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ੀ ਨੂੰ 142 ਸਾਲ ਜੇਲ੍ਹ ਦੀ ਸਜ਼ਾ

ਪਠਾਨਮਥਿੱਟਾ (ਕੇਰਲਾ), 30 ਸਤੰਬਰ

ਇੱਥੋਂ ਦੀ ਇੱਕ ਸਥਾਨਕ ਅਦਾਲਤ ਨੇ ਅੱਜ ਇੱਕ 41 ਸਾਲਾ ਵਿਅਕਤੀ ਨੂੰ ਨਾਬਾਲਗ ਲੜਕੀ ਨਾਲ ਦੋ ਸਾਲ ਤੱਕ ਜਬਰ-ਜਨਾਹ ਦੇ ਦੋਸ਼ ਹੇਠ 142 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ। ਪਠਾਨਮਥਿੱਟਾ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ (ਪ੍ਰਿੰਸੀਪਲ ਪੋਕਸੋ) ਦੇ ਜੱਜ ਜੈਕੁਮਾਰ ਜੌਹਨ ਨੇ ਆਨੰਦਨ ਪੀ.ਆਰ. ਨੂੰ 142 ਸਾਲ ਦੀ ਸਜ਼ਾ ਸੁਣਾਈ ਅਤੇ ਦੋਸ਼ੀ ਨੂੰ 5 ਲੱਖ ਰੁਪਏ ਦਾ ਜੁਰਮਾਨਾ ਲਾਇਆ। ਇਹ ਜਾਣਕਾਰੀ ਜ਼ਿਲ੍ਹਾ ਪੁਲੀਸ ਵੱਲੋਂ ਅੱਜ ਜਾਰੀ ਇੱਕ ਬਿਆਨ ਵਿੱਚ ਦਿੱਤੀ ਗਈ। ਜ਼ਿਲ੍ਹੇ ਵਿੱਚ ਪੋਕਸੋ ਤਹਿਤ ਕੇਸ ਦੇ ਕਿਸੇ ਦੋਸ਼ੀ ਨੂੰ ਦਿੱਤੀ ਗਈ ਇਹ ਰਿਕਾਰਡ ਸਜ਼ਾ ਹੈ। ਹਾਲਾਂਕ ਉਸ ਨੂੰ ਕੁੱਲ 60 ਸਾਲ ਦੀ ਕੈਦ ਕੱਟਣੀ ਪਵੇਗੀ। ਦੋਸ਼ੀ ਵਿਅਕਤੀ ਪੀੜਤਾ ਦਾ ਰਿਸ਼ਤੇਦਾਰ ਹੈ। ਉਸ ਨੂੰ ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All