ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕੇਰਲਾ ਨੂੰ ਰਾਜਪਾਲ ਖ਼ਿਲਾਫ਼ ਪਟੀਸ਼ਨਾਂ ਵਾਪਸ ਲੈਣ ਦੀ ਇਜਾਜ਼ਤ ਦਿੱਤੀ

ਸੁਪਰੀਮ ਕੋਰਟ ਨੇ ਅੱਜ ਕੇਰਲਾ ਸਰਕਾਰ ਨੂੰ ਸੂਬੇ ਦੀ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਰ ਨੂੰ ਲੈ ਕੇ ਰਾਜਪਾਲ ਖ਼ਿਲਾਫ਼ ਦਾਇਰ ਆਪਣੀਆਂ ਪਟੀਸ਼ਨਾਂ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਜਸਟਿਸ ਪੀਐੱਸ ਨਰਸਿਮ੍ਹਾ ਅਤੇ ਜਸਟਿਸ...
Advertisement

ਸੁਪਰੀਮ ਕੋਰਟ ਨੇ ਅੱਜ ਕੇਰਲਾ ਸਰਕਾਰ ਨੂੰ ਸੂਬੇ ਦੀ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ਵਿੱਚ ਦੇਰ ਨੂੰ ਲੈ ਕੇ ਰਾਜਪਾਲ ਖ਼ਿਲਾਫ਼ ਦਾਇਰ ਆਪਣੀਆਂ ਪਟੀਸ਼ਨਾਂ ਵਾਪਸ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ। ਜਸਟਿਸ ਪੀਐੱਸ ਨਰਸਿਮ੍ਹਾ ਅਤੇ ਜਸਟਿਸ ਏਐੱਸ ਚੰਦੂਰਕਰ ਦੇ ਬੈਂਚ ਨੇ ਇਹ ਆਦੇਸ਼ ਉਦੋਂ ਜਾਰੀ ਕੀਤਾ ਜਦੋਂ ਕੇਰਲਾ ਸਰਕਾਰ ਵੱਲੋਂ ਸੀਨੀਅਰ ਵਕੀਲ ਕੇਕੇ ਵੇਣੂਗੋਪਾਲ ਨੇ ਪਟੀਸ਼ਨ ਵਾਪਸ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਤਾਮਿਲਨਾਡੂ ਦੇ ਰਾਜਪਾਲ ਮਾਮਲੇ ਵਿੱਚ ਹਾਲ ’ਚ ਦਿੱਤੇ ਗਏ ਫੈਸਲੇ ਦੇ ਮੱਦੇਨਜ਼ਰ ਇਹ ਮੁੱਦਾ ਵਿਅਰਥ ਹੋ ਗਿਆ ਹੈ।

Advertisement
Advertisement