DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Kerla CM: ਸਤੀਸ਼ਨ ਹੋਣਗੇ ਕੇਰਲਾ ਦੇ ਮੁੱਖ ਮੰਤਰੀ

V.D. Satheesan Kerala Chief Minister: ਕਾਂਗਰਸ ਹਾਈ ਕਮਾਂਡ ਨੇ ਲਿਆ ਫ਼ੈਸਲਾ

  • fb
  • twitter
  • whatsapp
  • whatsapp
Advertisement

V.D. Satheesan Kerala Chief Minister: ਕਾਂਗਰਸ ਪਾਰਟੀ ਨੇ ਕਈ ਦਿਨਾਂ ਤੋਂ ਚੱਲ ਰਹੀਆਂ ਕਿਆਸਾਂ ਨੂੰ ਠੱਪ ਕਰਦਿਆਂ ਵੀ ਡੀ ਸਤੀਸ਼ਨ ਨੂੰ ਕੇਰਲਾ ਦਾ ਮੁੱਖ ਮੰਤਰੀ ਬਣਾਉਣ ਦਾ ਐਲਾਨ ਕੀਤਾ ਹੈ। ਪਾਰਟੀ ਦੀ ਕੇਰਲਾ ਮਾਮਲਿਆਂ ਦੀ ਇੰਚਾਰਜ ਦੀਪਾ ਦਾਸਮੁਨਸ਼ੀ, ਕੇਂਦਰੀ ਨਿਗਰਾਨਾਂ ਅਜੈ ਮਾਕਨ, ਮੁਕੁਲ ਵਾਸਨਿਕ ਅਤੇ ਜੈਰਾਮ ਰਮੇਸ਼ ਨੇ ਇਸ ਫ਼ੈਸਲੇ ਦਾ ਐਲਾਨ ਕੀਤਾ। ਮੁੱਖ ਮੰਤਰੀ ਅਹੁਦੇ ਦੀ ਦੌੜ ਵਿੱਚ ਸਤੀਸ਼ਨ ਦੇ ਨਾਲ ਕੇ ਸੀ ਵੇਣੂਗੋਪਾਲ ਅਤੇ ਰਮੇਸ਼ ਚੇਨੀਥਲਾ ਦੇ ਨਾਂ ਵੀ ਸ਼ਾਮਲ ਸਨ। ਸਤੀਸ਼ਨ ਨੇ ਵੱਡੀ ਜ਼ਿੰਮੇਵਾਰੀ ਸੌਂਪਣ ਲਈ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਯੂ ਡੀ ਐੱਫ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਅਤੇ ਜੀਵਨ ਪੱਧਰ ਸੁਧਾਰਨ ਲਈ ਕੰਮ ਕਰੇਗੀ। ਉਨ੍ਹਾਂ ਵੇਣੂਗੋਪਾਲ ਅਤੇ ਚੇਨੀਥਲਾ ਨਾਲ ਰਲ ਕੇ ਕੰਮ ਕਰਨ ਦਾ ਵੀ ਭਰੋਸਾ ਦਿੱਤਾ। ਦੇਰ ਸ਼ਾਮ ਸਤੀਸ਼ਨ ਅਤੇ ਕਾਂਗਰਸ ਦੇ ਹੋਰ ਸੀਨੀਅਰ ਆਗੂ ਤਿਰੂਵਨੰਤਪੁਰਮ ’ਚ ਰਾਜਪਾਲ ਰਾਜੇਂਦਰ ਵਿਸ਼ਵਨਾਥ ਅਰਲੇਕਰ ਨੂੰ ਮਿਲੇ ਅਤੇ ਉਨ੍ਹਾਂ ਨੂੰ ਹਮਾਇਤ ਦਾ ਪੱਤਰ ਸੌਂਪ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਸੂਤਰਾਂ ਮੁਤਾਬਕ ਸਤੀਸ਼ਨ 18 ਮਈ ਨੂੰ ਮੁੱਖ ਮੰਤਰੀ ਵਜੋਂ ਹਲਫ਼ ਲੈ ਸਕਦੇ ਹਨ। ਇਸ ਤੋਂ ਪਹਿਲਾਂ ਸਤੀਸ਼ਨ ਨੂੰ ਸਰਬਸੰਮਤੀ ਨਾਲ ਕਾਂਗਰਸ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਜ਼ਿਕਰਯੋਗ ਹੈ ਕਿ 7 ਮਈ ਨੂੰ ਤਿਰੂਵਨੰਤਪੁਰਮ ਵਿੱਚ ਹੋਈ ਮੀਟਿੰਗ ਦੌਰਾਨ ਵਿਧਾਇਕਾਂ ਨੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਨੇਤਾ ਚੁਣਨ ਦਾ ਅਧਿਕਾਰ ਦਿੱਤਾ ਸੀ। ਖੜਗੇ ਨੇ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕੇਰਲਾ ਦੇ ਨਵੇਂ ਚੁਣੇ ਗਏ ਵਿਧਾਇਕਾਂ ਤੇ ਸੰਸਦ ਮੈਂਬਰਾਂ ਨਾਲ ਚਰਚਾ ਤੋਂ ਬਾਅਦ ਸਤੀਸ਼ਨ ਦੇ ਨਾਮ ’ਤੇ ਮੋਹਰ ਲਾਈ। ਖੜਗੇ ਨੇ ਅੱਜ ਸਵੇਰੇ ਯੂ ਡੀ ਐੱਫ ਦੀਆਂ ਭਾਈਵਾਲ ਪਾਰਟੀਆਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਸਤੀਸ਼ਨ ਦੀ ਚੋਣ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਲੋਕ ਸਭਾ ਮੈਂਬਰ ਸ਼ਸ਼ੀ ਥਰੂਰ ਨੇ ਵੀ ਡੀ ਸਤੀਸ਼ਨ ਨੂੰ ਮੁੱਖ ਮੰਤਰੀ ਅਹੁਦੇ ਲਈ ਚੁਣੇ ਜਾਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਦ੍ਰਿੜ੍ਹਤਾ, ਵਿਸ਼ਵਾਸ ਅਤੇ ਲੋਕਾਂ ਪ੍ਰਤੀ ਵਰ੍ਹਿਆਂ ਦੀ ਸੇਵਾ ਨੂੰ ਮਿਲੀ ਯੋਗ ਮਾਨਤਾ ਹੈ। ਉਂਜ ਉਨ੍ਹਾਂ ਕਿਹਾ ਕਿ ਕੇਰਲਾ ’ਚ ਕਿਸੇ ਇਕੱਲੇ ਵਿਅਕਤੀ ਦੀ ਜਿੱਤ ਨਹੀਂ ਹੋਈ, ਸਗੋਂ ਇਹ ‘ਟੀਮ ਯੂ ਡੀ ਐੱਫ’ ਲਈ ਫ਼ਤਵਾ ਹੈ।

ਪਾਰਟੀ ਦਾ ਫ਼ੈਸਲਾ ਸਿਰ-ਮੱਥੇ: ਵੇਣੂਗੋਪਾਲ

ਨਵੀਂ ਦਿੱਲੀ/ਤਿਰੂਵਨੰਤਪੁਰਮ: ਕਾਂਗਰਸ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨੇ ਵੀ ਡੀ ਸਤੀਸ਼ਨ ਨੂੰ ਕੇਰਲਾ ਦਾ ਮੁੱਖ ਮੰਤਰੀ ਨਿਯੁਕਤ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਦਾ ਹਰ ਫ਼ੈਸਲਾ ਉਨ੍ਹਾਂ ਨੂੰ ਕਬੂਲ ਹੈ। ਮੁੱਖ ਮੰਤਰੀ ਅਹੁਦੇ ਦੀ ਦੌੜ ਵਿੱਚ ਸ਼ਾਮਲ ਰਹਿਣ ਦੇ ਬਾਵਜੂਦ ਵੇਣੂਗੋਪਾਲ ਨੇ ਸਤੀਸ਼ਨ ਨੂੰ ਵਧਾਈ ਦਿੱਤੀ ਅਤੇ ਨਵੀਂ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ, ‘‘ਮੇਰੇ ਲਈ ਪਾਰਟੀ ਹੀ ਸਭ ਕੁਝ ਹੈ। ਮੈਂ ਇੱਕ ਵਫ਼ਾਦਾਰ ਕਾਂਗਰਸੀ ਹਾਂ ਅਤੇ ਪਾਰਟੀ ਦੇ ਝੰਡੇ ਵਿੱਚ ਲਿਪਟ ਕੇ ਹੀ ਮਰਨਾ ਚਾਹੁੰਦਾ ਹਾਂ।’’ ਵੇਣੂਗੋਪਾਲ ਨੇ ਦੱਸਿਆ ਕਿ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਆਪਣੀ ਰਾਏ ਦਿੱਤੀ ਸੀ ਅਤੇ ਹੁਣ ਉਹ ਪਾਰਟੀ ਦੇ ਫ਼ੈਸਲੇ ਨਾਲ ਚੱਟਾਨ ਵਾਂਗ ਖੜ੍ਹੇ ਹਨ। -ਪੀਟੀਆਈ

Advertisement

Advertisement
Advertisement
×