DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੇਰਲਾ ਦੇ ਸੰਸਦ ਮੈਂਬਰ ਪੀ ਸੰਦੋਸ਼ ਵੱਲੋਂ ਸ਼ਾਹ ਨੂੰ ਪੱਤਰ

ਹੜ੍ਹਾਂ ਕਾਰਨ ਡੁੱਬੇ ਪੰਜਾਬ ਲਈ ਕੇਂਦਰ ਸਰਕਾਰ ਤੁਰੰਤ ਵਿਸ਼ੇਸ਼ ਰਾਹਤ ਪੈਕਜ ਦੇਵੇ: ਕਾਮਰੇਡ ਪੀ. ਸੰਦੋਸ਼
  • fb
  • twitter
  • whatsapp
  • whatsapp
featured-img featured-img
ਫਾਜ਼ਿਲਕਾ ਦੇ ਲੋਕਾਂ ਨੂੰ ਮਿਲਦੇ ਹੋਏ ਸੀਪੀਆਈ ਦੇ ਰਾਜ ਸਭਾ ਮੈਂਬਰ ਕਾਮਰੇਡ ਪੀ ਸੰਦੋਸ਼।
Advertisement
ਹੜ੍ਹਾਂ ਨਾਲ ਜੂਝਦੇ ਪੰਜਾਬ ਦਾ ਦੁੱਖ ਦਰਦ ਵੰਡਾਉਣ ਲਈ ਦੋ ਦਿਨ ਪਹਿਲਾਂ ਭਾਰਤੀ ਕਮਿਊਨਿਸਟ ਪਾਰਟੀ ਦੇ ਕੇਰਲਾ ਤੋਂ ਸੰਸਦ ਮੈਂਬਰ ਕਾਮਰੇਡ ਪੀ. ਸੰਦੋਸ਼ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰ ਕਾਵਾਂਵਾਲਾ ਪੱਤਣ ਦਾ ਦੌਰਾ ਕੀਤਾ ਗਿਆ ਸੀ। ਸਰਹੱਦੀ ਪਿੰਡ ਝੰਗੜ੍ਹ ਭੈਣੀ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਸਕੱਤਰ ਕਾਮਰੇਡ ਹੰਸ ਰਾਜ ਗੋਲਡਨ, ਬਨੇਗਾ ਪ੍ਰਾਪਤੀ ਮੁਹਿੰਮ ਦੇ ਮੁੱਖ ਸਲਾਹਕਾਰ ਕਾਮਰੇਡ ਜਗਰੂਪ ਸਿੰਘ, ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਕਾਮਰੇਡ ਸੁਰਿੰਦਰ ਢੰਡੀਆਂ, ਸ਼ੁਬੇਗ ਝੰਗੜਭੈਣੀ ਅਤੇ ਸਰਬ ਭਾਰਤ ਨੌਜਵਾਨ ਸਭਾ ਦੇ ਕੌਮੀ ਜਨਰਲ ਸਕੱਤਰ ਸੁਖਜਿੰਦਰ ਮਹੇਸ਼ਰੀ ਹਾਜ਼ਰ ਸਨ।

ਪੰਜਾਬ ਦੇ ਵੱਖ-ਵੱਖ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਤੋਂ ਬਾਅਦ ਕਾਮਰੇਡ ਪੀ ਸੰਦੋਸ਼ ਵੱਲੋਂ ਅੱਜ ਦਿੱਲੀ ਹੈੱਡਕੁਆਰਟਰ ਪਹੁੰਚ ਕੇ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਚਿੱਠੀ ਲਿਖ ਕੇ ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਦੀ ਮੁੜ ਉਸਾਰੀ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਗਈ ਹੈ।

Advertisement

ਗ੍ਰਹਿ ਮੰਤਰੀ ਨੂੰ ਚਿੱਠੀ ਭੇਜਣ ਉਪਰੰਤ ਕਾਮਰੇਡ ਪੀ.ਸੰਦੋਸ਼ ਵੱਲੋਂ ਇਹ ਚਿੱਠੀ ਮੀਡੀਆ ਨੂੰ ਵੀ ਜਾਰੀ ਕੀਤੀ ਗਈ ਹੈ। ਸੰਸਦ ਮੈਂਬਰ ਕਾਮਰੇਡ ਪੀ ਸੰਦੋਸ਼ ਨੇ ਚਿੱਠੀ ਵਿੱਚ ਅੱਖੀਂ ਡਿੱਠੇ ਸਰਹੱਦੀ ਲੋਕਾਂ ਦੇ ਮੰਦੜੇ ਹਾਲ ਦਾ ਜ਼ਿਕਰ ਕਰਦਿਆਂ ਲਿਖਿਆ, ‘‘ਮੈਂ ਦੇਖਿਆ ਕਿ ਇਨ੍ਹਾਂ ਹੜ੍ਹਾਂ ਨੇ ਲੋਕਾਂ ’ਤੇ ਕੀ ਤਬਾਹੀ ਮਚਾਈ ਹੈ। ਖੇਤਾਂ ਦਾ ਪੂਰਾ ਹਿੱਸਾ ਡੁੱਬ ਗਿਆ ਹੈ, ਫਸਲਾਂ ਦਾ ਨੁਕਸਾਨ ਹੋਇਆ ਹੈ, ਪਸ਼ੂ ਮਰ ਗਏ ਹਨ ਅਤੇ ਘਰ ਮਲਬੇ ਵਿੱਚ ਬਦਲ ਗਏ ਹਨ। ਚਾਰੇ ਪਾਸੇ ਪਾਣੀ ਖੜ੍ਹਾ ਹੋਣ ਕਾਰਨ ਬਿਮਾਰੀ ਦਾ ਖ਼ਤਰਾ ਮੰਡਰਾ ਰਿਹਾ ਹੈ। ਮੈਨੂੰ ਸਭ ਤੋਂ ਵੱਧ ਪ੍ਰਭਾਵਿਤ ਕਰਨ ਵਾਲੀ ਗੱਲ ਇਹ ਸੀ ਕਿ ਕਿਸਾਨਾਂ ਦੀਆਂ ਅੱਖਾਂ ਵਿੱਚ ਨਿਰਾਸ਼ਾ ਸੀ, ਜਿਨ੍ਹਾਂ ਨੇ ਸਭ ਕੁਝ ਗੁਆ ਦਿੱਤਾ ਹੈ ਅਤੇ ਆਸਰਾ ਅਤੇ ਗੁਜ਼ਾਰਾ ਭਾਲ ਰਹੇ ਪਰਿਵਾਰਾਂ ਦੀ ਬੇਵਸੀ।"

ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਕਿ ਇਨ੍ਹਾਂ ਹਾਲਾਤਾਂ ਵਿੱਚ ਉਹ ਕੇਂਦਰ ਸਰਕਾਰ ਨੂੰ ਤੁਰੰਤ ਅਤੇ ਹਮਦਰਦੀ ਨਾਲ ਕਾਰਵਾਈ ਕਰਨ ਦੀ ਅਪੀਲ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਿਯਮਤ ਵੰਡ ਤੋਂ ਇਲਾਵਾ ਵੱਡੇ ਪੱਧਰ ’ਤੇ ਰਾਹਤ ਫੰਡ ਤੁਰੰਤ ਜਾਰੀ ਕਰਨ ਦੀ ਲੋੜ ਹੈ, ਨਾਲ ਹੀ ਇੱਕ ਵਿਆਪਕ ਪੈਕੇਜ ਵੀ ਸ਼ਾਮਲ ਹੋਵੇ, ਜੋ ਫਸਲਾਂ ਅਤੇ ਪਸ਼ੂਆਂ ਦੇ ਨੁਕਸਾਨ, ਘਰਾਂ ਅਤੇ ਰੋਜ਼ੀ-ਰੋਟੀ ਦੀ ਤਬਾਹੀ, ਅਤੇ ਵਿਸਥਾਪਿਤ ਪਰਿਵਾਰਾਂ ਦੇ ਪੁਨਰਵਾਸ ਦੀ ਪੂਰੀ ਹੱਦ ਨੂੰ ਕਵਰ ਕਰਦਾ ਹੋਵੇ। ਕਾਮਰੇਡ ਪੀ ਸੰਦੋਸ਼ ਨੇ ਵਿਸ਼ੇਸ਼ ਤੌਰ ’ਤੇ ਜ਼ੋਰ ਦਿੰਦਿਆਂ ਗ੍ਰਹਿ ਮੰਤਰੀ ਨੂੰ ਤੁਰੰਤ ਨਿੱਜੀ ਦਖ਼ਲ ਦੇਣ ਦੀ ਅਪੀਲ ਕੀਤੀ।

Advertisement
×