DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

kewal dhillon ਵੱਲੋਂ ਪਾਰਟੀ ਆਗੂਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ

ਨਵ-ਨਿਯੁਕਤ ਪੰਜਾਬ ਭਾਜਪਾ ਪ੍ਰਧਾਨ ਵੱਲੋਂ 2027 ’ਚ ਸਰਕਾਰ ਬਣਾਉਣ ਦਾ ਦਾਅਵਾ

  • fb
  • twitter
  • whatsapp
  • whatsapp
featured-img featured-img
ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਭਾਜਪਾ ਪ੍ਰਧਾਨ ਦਾ ਅਹੁਦਾ ਸੰਭਾਲਣ ਮੌਕੇ ਪਾਰਟੀ ਆਗੂ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ। -ਫੋਟੋ: ਪ੍ਰਦੀਪ ਤਿਵਾੜੀ
Advertisement

ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਇਥੇ ਸੈਕਟਰ 37 ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿੱਚ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਅਰੇ ‘ਸਬਕਾ ਸਾਥ, ਸਬਕਾ ਵਿਕਾਸ’ ਦੇ ਆਧਾਰ ’ਤੇ ਸਾਰਿਆਂ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪਾਰਟੀ ਦਫ਼ਤਰ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਲਗਾਈ ਅਤੇ ਉਨ੍ਹਾਂ ਦੀ ਪ੍ਰੇਰਨਾ ਨਾਲ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਕੌਮੀ ਸਕੱਤਰ ਨਰਿੰਦਰ ਸਿੰਘ ਰੈਣਾ, ਭਾਜਪਾ ਸੰਸਦੀ ਬੋਰਡ ਦੇ ਮੈਂਬਰ ਇਕਬਾਲ ਸਿੰਘ ਲਾਲਪੁਰਾ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਅਸ਼ਵਨੀ ਸ਼ਰਮਾ, ਵਿਜੈ ਸਾਂਪਲਾ, ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਤੇ ਡਾ. ਅਸ਼ੋਕ ਮਿੱਤਲ ਸਣੇ ਹੋਰ ਆਗੂ ਮੌਜੂਦ ਸਨ।

ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ‘ਆਪ’ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ’ਚੋਂ ਕੋਈ ਵੀ ਪੂਰਾ ਨਹੀਂ ਕੀਤਾ ਹੈ। ਨਾ ਕਿਸਾਨਾਂ ਨੂੰ ਸਾਰੀਆਂ ਫ਼ਸਲਾਂ ’ਤੇ ਐੱਮ ਐੱਸ ਪੀ ਦਿੱਤੀ ਅਤੇ ਨਾ ਹੀ ਔਰਤਾਂ ਨੂੰ ਇਕ ਹਜ਼ਾਰ ਰੁਪਏ ਦਿੱਤੇ। ਸੂਬਾ ਸਰਕਾਰ ਨੇ ਮਿਉਂਸਿਪਲ ਚੋਣਾਂ ਵਿੱਚ ਹਾਰ ਦੇ ਡਰੋਂ ਸਰਕਾਰੀ ਤੰਤਰ ਦੀ ਦੁਰਵਰਤੋਂ ਕਰ ਕੇ ਚੋਣਾਂ ਨੂੰ ਲੁੱਟਣ ਦਾ ਕੰਮ ਕੀਤਾ ਹੈ। ਭਾਜਪਾ ਨੇ ਹਰਿਆਣਾ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਜੋ ਕਿਹਾ ਉਹ ਕਰ ਕੇ ਦਿਖਾਇਆ ਹੈ। ਦੇਸ਼ ਦੇ ਵਿਕਾਸ ਲਈ ਕਿਸਾਨ ਰੀੜ ਦੀ ਹੱਡੀ ਹੈ, ਪਰ ‘ਆਪ’ ਨੇ ਕਿਸਾਨਾਂ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕਰ ਦਿੱਤਾ। ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ’ਤੇ ਸਾਰੀਆਂ ਫ਼ਸਲਾਂ ’ਤੇ ਐੱਮ ਐੱਸ ਪੀ ਦਿੱਤੀ ਜਾਵੇਗੀ। ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਕਿਸਾਨਾਂ ਨੂੰ ਝੋਨੇ ਦੇ ਚੱਕਰ ਵਿੱਚੋਂ ਬਾਹਰ ਕੱਢ ਕੇ ਦਾਲਾਂ, ਫਲ ਤੇ ਸਬਜ਼ੀਆਂ ਵੱਲ ਲਿਆਂਦਾ ਜਾਵੇਗਾ ਅਤੇ ਕਿਸਾਨਾਂ ਦੀ ਫ਼ਸਲ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ। ਸਰਹੱਦੀ ਸੂਬੇ ’ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਠੋਸ ਰਣਨੀਤੀ ਤਿਆਰ ਕੀਤੀ ਜਾਵੇਗੀ।

Advertisement

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਲਈ ਹਮੇਸ਼ਾ ਕੁਰਬਾਨੀ ਤੇ ਤਿਆਗ ਕੀਤਾ ਹੈ। ਪਾਰਟੀ ਦਾ ਮਕਸਦ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣਾ ਹੈ। ਉਨ੍ਹਾਂ ਨੇ ਕਾਂਗਰਸ ਦਾ ਨਾਮ ਲਏ ਬਿਨਾਂ ਕਿਹਾ ਕਿ ਕੁਝ ਲੋਕ ਆਪਣੇ ਆਪ ਨੂੰ ਧਰਮ ਨਿਰਪੱਖ ਕਹਿੰਦੇ ਹਨ, ਪਰ ਸਿਆਸਤ ਧਰਮ ਤੇ ਜਾਤ-ਪਾਤ ਦੇ ਨਾਮ ’ਤੇ ਕਰਦੇ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਨਸ਼ਿਆਂ, ਗੈਂਗਸਟਰਵਾਦ, ਭ੍ਰਿਸ਼ਟਾਚਾਰ ਅਤੇ ਵਾਅਦੇ ਪੂਰੇ ਨਾ ਕਰਨ ਵਾਲੀ ਰਾਜਨੀਤੀ ਤੋਂ ਮੁਕਤੀ ਚਾਹੁੰਦਾ ਹੈ। ਇਸ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ। ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਨੂੰ ਵੀ ਡਬਲ ਇੰਜਣ ਸਰਕਾਰ ਦੀ ਲੋੜ ਹੈ, ਜਿਸ ਨਾਲ ਪੰਜਾਬ ਵੀ ਤਰੱਕੀ ਦੇ ਰਾਹ ’ਤੇ ਅੱਗੇ ਵੱਧ ਸਕੇ। ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਤੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੇ ਵੀ ਸੰਬੋਧਨ ਕੀਤਾ।

Advertisement

Advertisement
×