ਨਵੀਂ ਦਿੱਲੀ, 12 ਜਨਵਰੀ
ਅੱਜ ਖੇਤੀ ਕਾਨੂੰਨਾਂ ਤੇ ਕਿਸਾਨ ਪ੍ਰਦਰਸ਼ਨ ਬਾਰੇ ਮਾਮਲੇ ਦੀ ਸੁਣਵਾਈ ਦੌਰਾਨ ਅਟਾਰਨੀ ਜਨਰਲ ਕੇਕੇ ਵੇਣੂਗੋਪਾਲ ਨੇ ਸੁੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਵਿੱਚ ਖ਼ਾਲਿਸਤਾਨੀ ਤੱਤਾਂ ਨੇ ਆਪਣਾ ਪ੍ਰਭਾਵ ਬਣਾ ਲਿਆ ਹੈ। ਕੇਂਦਰ ਨੇ ਅਦਾਲਤ ਵਿੱਚ ਦਾਇਰ ਅਰਜ਼ੀ ਵਿੱਚ ਦਾਅਵਾ ਕੀਤਾ ਕਿ ਇਸ ਅੰਦੋਲਨ ਵਿੱਚ ਖ਼ਾਲਿਸਤਾਨੀਆਂ ਨੇ ਘੁਸਪੈਠ ਕਰ ਲਈ ਹੈ। ਇਸ ’ਤੇ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਸ ਬਾਰੇ ਹਲਫ਼ਨਾਮਾ ਦਾਖਲ ਕਰਨ ਲਈ ਕਿਹਾ। ਇਸ ’ਤੇ ਅਟਾਰਨੀ ਜਨਰਲ ਨੇ ਕਿਹਾ ਕਿ ਉਹ ਬੁੱਧਵਾਰ ਤੱਕ ਇਸ ਨੂੰ ਦਾਖਲ ਕਰਨਗੇ।