ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

NHRC chairperson ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਨਵੇਂ ਚੇਅਰਪਰਸਨ ਦੀ ਚੋਣ ਸਬੰਧੀ ਮੀਟਿੰਗ ’ਚ ਸ਼ਾਮਲ ਹੋਏ ਖੜਗੇ ਤੇ ਰਾਹੁਲ

ਨਵੀਂ ਦਿੱਲੀ, 18 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਇਕ ਕਮੇਟੀ ਨੇ ਅੱਜ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਦੇ ਅਗਲੇ ਚੇਅਰਪਰਸਨ ਦੀ ਚੋਣ ਕਰਨ ਲਈ ਮੀਟਿੰਗ ਕੀਤੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ...
Advertisement

ਨਵੀਂ ਦਿੱਲੀ, 18 ਦਸੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਇਕ ਕਮੇਟੀ ਨੇ ਅੱਜ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਦੇ ਅਗਲੇ ਚੇਅਰਪਰਸਨ ਦੀ ਚੋਣ ਕਰਨ ਲਈ ਮੀਟਿੰਗ ਕੀਤੀ। ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਆਗੂ ਰਾਹੁਲ ਗਾਂਧੀ ਕ੍ਰਮਵਾਰ ਰਾਜ ਸਭਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਸ਼ਾਮਲ ਹੋਏ।

Advertisement

ਜਸਟਿਸ (ਸੇਵਾਮੁਕਤ) ਅਰੁਨ ਕੁਮਾਰ ਮਿਸ਼ਰਾ ਦਾ ਕਾਰਜਕਾਲ ਪਹਿਲੀ ਜੂਨ ਨੂੰ ਪੂਰਾ ਹੋਣ ਦੇ ਬਾਅਦ ਤੋਂ ਐੱਨਐੱਚਆਰਸੀ ਚੇਅਰਪਰਸਨ ਦਾ ਅਹੁਦਾ ਖਾਲੀ ਪਿਆ ਹੈ। ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਮਿਸ਼ਰਾ ਨੇ ਅਧਿਕਾਰਾਂ ਦੀ ਪੈਰਵੀ ਕਰਨ ਵਾਲੇ ਕਮਿਸ਼ਨ ਦੇ ਅੱਠਵੇਂ ਚੇਅਰਪਰਸਨ ਵਜੋਂ ਕੰਮ ਕੀਤਾ ਅਤੇ ਜੂਨ 2021 ਵਿੱਚ ਉਨ੍ਹਾਂ ਨੂੰ ਇਸ ਦੇ ਸਭ ਤੋਂ ਚੋਟੀ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਸੀ।

ਐੱਨਐੱਚਆਰਸੀ ਨੂੰ ਕੰਟਰੋਲ ਕਰਨ ਵਾਲੇ ਕਾਨੂੰਨ ਮੁਤਾਬਕ, ਕਮਿਸ਼ਨ ਦੇ ਚੇਅਰਪਰਸਨ ਦੀ ਚੋਣ ਕਰਨ ਵਾਲੀ ਕਮੇਟੀ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਕਰਦੇ ਹਨ, ਅਤੇ ਲੋਕ ਸਭ ਸਪੀਕਰ, ਗ੍ਰਹਿ ਮੰਤਰੀ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਰਾਜ ਸਭਾ ਦੇ ਉਪ-ਸਭਾਪਤੀ ਇਸ ਦੇ ਮੈਂਬਰ ਹੁੰਦੇ ਹਨ। ਜਸਟਿਸ ਮਿਸ਼ਰਾ ਦੇ ਅਹੁਦਾ ਛੱਡਣ ਤੋਂ ਬਾਅਦ ਐੱਨਐੱਚਆਰਸੀ ਦੀ ਮੈਂਬਰ ਵਿਜਯਾ ਭਾਰਤੀ ਸਿਆਨੀ ਇਸ ਦੀ ਕਾਰਜਕਾਰੀ ਚੇਅਰਪਰਸਨ ਬਣੀ। -ਪੀਟੀਆਈ

Advertisement