Kharge calls for unity; 20 ਤੋਂ 30 ਹੋਰ ਸੀਟਾਂ ਜਿੱਤ ਕੇ ਸਰਕਾਰ ਬਣਾ ਸਕਦੇ ਸੀ: ਖੜਗੇ
ਪਾਰਟੀ ਵਰਕਰਾਂ ਨੂੰ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ
ਨਵੀਂ ਦਿੱਲੀ, 27 ਮਾਰਚ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਜ਼ੋਰ ਦੇ ਕੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਾਰਟੀ ਦੀ ਮਜ਼ਬੂਤ ਵਿਚਾਰਧਾਰਾ ਹੈ ਪਰ ਇਸ ਨੂੰ ਸੱਤਾ ਤੋਂ ਬਿਨਾਂ ਦੇਸ਼ ਵਿੱਚ ਲਾਗੂ ਨਹੀਂ ਕੀਤਾ ਜਾ ਸਕਦਾ। ਜ਼ਿਲ੍ਹਾ ਕਾਂਗਰਸ ਪ੍ਰਧਾਨਾਂ ਦੀਆਂ ਮੀਟਿੰਗਾਂ ਵਿੱਚੋਂ ਸੰਬੋਧਨ ਕਰਦਿਆਂ ਖੜਗੇ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਇੰਡੀਆ ਗਠਜੋੜ ਨੇ ਭਾਜਪਾ ਅਤੇ ਇਸ ਦੇ ਸਹਿਯੋਗੀਆਂ ਵਿਰੁੱਧ ਇੱਕਜੁੱਟ ਹੋ ਕੇ ਲੜਾਈ ਲੜੀ, ਉਨ੍ਹਾਂ ਨੂੰ 240 ਸੀਟਾਂ ਤੱਕ ਸੀਮਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੂੰ 20-30 ਸੀਟਾਂ ਹੋਰ ਮਿਲਦੀਆਂ ਤਾਂ ਇੰਡੀਆ ਗਠਜੋੜ ਦੀ ਸਰਕਾਰ ਬਣ ਜਾਣੀ ਸੀ। ਉਨ੍ਹਾਂ ਕਿਹਾ ਕਿ ਅੱਜ ਭਾਜਪਾ ਬਹੁਮਤ ਤੋਂ ਘੱਟ ਹੈ ਅਤੇ ਦੋ ਸਹਿਯੋਗੀਆਂ ’ਤੇ ਨਿਰਭਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਪ੍ਰਧਾਨ ਮੰਤਰੀ ਨੇ ਹੰਕਾਰੀ ਢੰਗ ਨਾਲ 400 ਸੀਟਾਂ ਜਿੱਤਣ ਦਾ ਦਾਅਵਾ ਕੀਤਾ ਸੀ ਪਰ ਉਨ੍ਹਾਂ ਨੂੰ ਵੱੱਡਾ ਝਟਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੜਾਈ ਸੰਸਦ ਦੇ ਅੰਦਰ ਤੇ ਬਾਹਰ ਭਾਜਪਾ ਤੇ ਆਰਐਸਐਸ ਨਾਲ ਹੈ।