ਖੜਗੇ ਨੇ ਉੱਤਰ ਪ੍ਰਦੇਸ਼ ਕਾਂਗਰਸ ਦੀਆਂ ਸਾਰੀਆਂ ਕਮੇਟੀਆਂ ਭੰਗ ਕੀਤੀਆਂ
ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਦੀ ਉੱਤਰ ਪ੍ਰਦੇਸ਼ ਇਕਾਈ ਦੀਆਂ ਪ੍ਰਦੇਸ਼, ਜ਼ਿਲ੍ਹਾ, ਸ਼ਹਿਰੀ ਤੇ ਬਲਾਕ ਕਮੇਟੀਆਂ ਨੂੰ ਤੁਰੰਤ ਪ੍ਰਭਾਵ ਤੋਂ ਭੰਗ ਕਰ ਦਿੱਤਾ ਹੈ। ਇਹ ਫੈਸਲਾ ਲੋਕ ਸਭਾ ਚੋਣਾਂ ਅਤੇ ਸੂਬੇ ਵਿੱਚ ਹੋਈਆਂ ਵਿਧਾਨ ਸਭਾ ਦੀਆਂ ਜ਼ਿਮਨੀ...
Advertisement
ਨਵੀਂ ਦਿੱਲੀ:
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਦੀ ਉੱਤਰ ਪ੍ਰਦੇਸ਼ ਇਕਾਈ ਦੀਆਂ ਪ੍ਰਦੇਸ਼, ਜ਼ਿਲ੍ਹਾ, ਸ਼ਹਿਰੀ ਤੇ ਬਲਾਕ ਕਮੇਟੀਆਂ ਨੂੰ ਤੁਰੰਤ ਪ੍ਰਭਾਵ ਤੋਂ ਭੰਗ ਕਰ ਦਿੱਤਾ ਹੈ। ਇਹ ਫੈਸਲਾ ਲੋਕ ਸਭਾ ਚੋਣਾਂ ਅਤੇ ਸੂਬੇ ਵਿੱਚ ਹੋਈਆਂ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਤੋਂ ਕੁਝ ਦਿਨਾਂ ਬਾਅਦ ਅੱਜ ਲਿਆ ਗਿਆ ਹੈ। ਇਸ ਦਾ ਮਕਸਦ ਕਾਂਗਰਸ ਦੀ ਸੂਬਾ ਇਕਾਈ ਨੂੰ ਪੁਨਰਗਠਿਤ ਕਰਨਾ ਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਉਣਾ ਹੈ। ਕਾਂਗਰਸ ਦੇ ਜਨਰਲ ਸਕੱਤਰ ਸੰਗਠਨ ਕੇਸੀ ਵੇਣੂਗੋਪਾਲ ਨੇ ਇਕ ਬਿਆਨ ਜਾਰੀ ਕਰ ਕੇ ਇਹ ਜਾਣਕਾਰੀ ਦਿੱਤੀ। -ਪੀਟੀਆਈ
Advertisement
Advertisement
×