ਚੰਡੀਗੜ੍ਹ, 8 ਸਤੰਬਰ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਸ਼ਨਿਚਰਵਾਰ ਨੂੰ ਰਾਸ਼ਟਰਪਤੀ ਵੱਲੋਂ ਰੱਖੇ ਜੀ-20 ਰਾਤਰੀ ਭੋਜ ਲਈ ਸੱਦਾ ਨਹੀਂ ਦਿੱਤਾ ਗਿਆ ਹੈ, ਉਨ੍ਹਾਂ ਦੇ ਦਫਤਰ ਨੇ ਪੁਸ਼ਟੀ ਕੀਤੀ ਹੈ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਐੱਚਡੀ ਦੇਵਗੌੜਾ ਨੂੰ ਸੱਦਾ ਦਿੱਤਾ ਗਿਆ ਹੈ। ਦੇਸ਼ ਦੇ ਸਾਰੇ ਮੁੱਖ ਮੰਤਰੀਆਂ ਨੂੰ ਰਾਤ ਦੇ ਖਾਣੇ ਲਈ ਸੱਦਾ ਦਿੱਤਾ ਗਿਆ ਹੈ। ਦੇਵਗੌੜਾ ਨੇ ਸਿਹਤ ਠੀਕ ਨਾ ਹੋਣ ਕਾਰਨ ਭੋਜ ਵਿੱਚ ਨਾ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।