DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Kharge ਵੱਲੋਂ Nepal ’ਚੋਂ ਭਾਰਤੀਆਂ ਦੀ ਸੁਰੱਖਿਅਤ ਵਾਪਸੀ ਲਈ Modi ਨੂੰ ਪੱਤਰ

ਬਚਾਅ ਕਾਰਜਾਂ ਲੲੀ ਐੱਨ ਡੀ ਆਰ ਐੱਫ ਭੇਜਣ ਦੀ ਵੀ ਅਪੀਲ

  • fb
  • twitter
  • whatsapp
  • whatsapp
Advertisement
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਹੜ੍ਹ ਨਾਲ ਝੰਬੇ ਨੇਪਾਲ ’ਚੋਂ ਸਾਰੇ ਭਾਰਤੀਆਂ ਦੀ ਸੁਰੱਖਿਅਤ ਵਤਨ ਵਾਪਸੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਪੱਤਰ ਲਿਖ ਕੇ ਨੇਪਾਲ ’ਚ ਰਾਹਤ ਅਤੇ ਬਚਾਅ ਕਾਰਜਾਂ ਲਈ ਕੌਮੀ ਆਫ਼ਤ ਪ੍ਰਬੰਧਨ ਬਲ (ਐੱਨ ਡੀ ਆਰ ਐੱਫ) ਤਾਇਨਾਤ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਐੱਨ ਡੀ ਆਰ ਐੱਫ ਦਾ ਤਜਰਬਾ ਜਾਨਾਂ ਬਚਾਉਣ ਅਤੇ ਫ਼ੌਰੀ ਰਾਹਤ ਮੁਹੱਈਆ ਕਰਨ ’ਚ ਸਹਾਈ ਸਾਬਤ ਹੋਵੇਗਾ। ਉਨ੍ਹਾਂ ਆਸ ਜਤਾਈ ਕਿ ਸਰਕਾਰ ਨੇਪਾਲ ਦੇ ਮਾਨਵੀ ਸੰਕਟ ਨੂੰ ਸੰਵੇਦਨਸ਼ੀਲਤਾ ਨਾਲ ਸਿੱਝੇਗੀ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ’ਚ ਖੜਗੇ ਨੇ ਇਹ ਵੀ ਅਪੀਲ ਕੀਤੀ ਕਿ ਨੇਪਾਲ ਦੀ ਸਰਕਾਰ ਨਾਲ ਤਾਲਮੇਲ ਬਣਾ ਕੇ ਪ੍ਰਭਾਵਿਤ ਲੋਕਾਂ ਨੂੰ ਢੁਕਵੀਂ ਸਹਾਇਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਹਜ਼ਾਰਾਂ ਲੋਕਾਂ ਨੂੰ ਭੋਜਨ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਲੋੜ ਹੈ। ਨੇਪਾਲ ’ਚ ਕੁਦਰਤੀ ਆਫ਼ਤ ’ਤੇ ਡੂੰਘਾ ਅਫ਼ਸੋਸ ਜ਼ਾਹਰ ਕਰਦਿਆਂ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਭਾਰਤ ਦੇ ਲੋਕ ਨੇਪਾਲ ਦੇ ਲੋਕਾਂ ਨਾਲ ਦੁੱਖ ਦੀ ਇਸ ਘੜੀ ’ਚ ਡਟ ਕੇ ਖੜ੍ਹੇ ਹਨ।

Advertisement

Advertisement
Advertisement
×