ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, ਜੂਨ 14
ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਪੁਡੂਚੇਰੀ ਦੀ ਸਾਬਕਾ ਲੈਫਟੀਨੈਂਟ ਗਰਵਰ ਕਿਰਨ ਬੇਦੀ ’ਤੇ ਚੇਨਈ ਵਿੱਚ ਕਰਵਾਏ ਗਏ ਬੁੱਕ ਰਿਲੀਜ਼ ਸਮਾਗਮ ਵਿੱਚ ਸਿੱਖਾਂ ਦੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ। ਇਸੇ ਦੌਰਾਨ ਕਿਰਨ ਬੇਦੀ ਨੇ ਟਵੀਟ ਕਰਦਿਆਂ ਮੁਆਫੀ ਮੰਗਦਿਆਂ ਕਿਹਾ ਕਿ ਉਹ ਸਿੱਖ ਧਰਮ ਦਾ ਬਹੁਤ ਸਨਮਾਨ ਕਰਦੀ ਹੈ।