ਕਿਸਾਨ ਅੰਦੋਲਨ: ਮੋਰਚੇ ਦੇ ਸੌਵੇਂ ਦਿਨ ਕੁੰਡਲੀ-ਮਾਨੇਸਰ-ਪਲਵਲ ਮਾਰਗ ’ਤੇ ਜਾਮ 6 ਨੂੰ

ਕਿਸਾਨ ਅੰਦੋਲਨ: ਮੋਰਚੇ ਦੇ ਸੌਵੇਂ ਦਿਨ ਕੁੰਡਲੀ-ਮਾਨੇਸਰ-ਪਲਵਲ ਮਾਰਗ ’ਤੇ ਜਾਮ 6 ਨੂੰ

ਗਾਜ਼ੀਪੁਰ ਬਾਰਡਰ ’ਤੇ ਗਰਮੀ ਤੋਂ ਬਚਣ ਲਈ ਕੂਲਰ ਦੀ ਹਵਾ ਲੈਂਦੇ ਹੋਏ ਕਿਸਾਨ। -ਫੋਟੋ: ਮਾਨਸ ਰੰਜਨ ਭੂਈ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 2 ਮਾਰਚ

ਸੰਯੁਕਤ ਕਿਸਾਨ ਮੋਰਚੇ ਦੇ ਦਿੱਲੀ ਦੇ ਮੁੱਖ 3 ਮਾਰਗਾਂ ’ਤੇ ਚੱਲ ਰਹੇ ਧਰਨਿਆਂ ਦੇ 100 ਦਿਨ ਪੂਰੇ ਹੋਣ ’ਤੇ 6 ਮਾਰਚ ਨੂੰ ਕੁੰਡਲੀ-ਮਾਨੇਸਰ-ਪਲਵਲ ਮਾਰਗ (ਕੇਐੱਮਪੀਐੱਮ) 5 ਘੰਟੇ (ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ) ਲਈ ਜਾਮ ਕੀਤਾ ਜਾਵੇਗਾ ਤੇ ਇਸ ਦਿਨ ਐਕਸਪ੍ਰੈੱਸ ਵੇਅ ਦੇ ਸਾਰੇ ਟੌਲ ਪਲਾਜ਼ੇ ਪਰਚੀ ਮੁਕਤ ਕੀਤੇ ਜਾਣਗੇ। ਅੱਜ ਸੰਯੁਕਤ ਕਿਸਾਨ ਮੋਰਚੇ ਦੀ ਸਿੰਘੂ ਵਿਖੇ ਅੰਦੋਲਨ ਨੂੰ ਅੱਗੇ ਲਿਜਾਣ ਬਾਬਤ ਜਨਰਲ ਬਾਡੀ ਮੀਟਿੰਗ ਕੀਤੀ ਗਈ ਤੇ ਅਗਲੇ 15 ਦਿਨਾਂ ਦੇ ਪ੍ਰੋਗਰਾਮਾਂ ਦੀ ਰੂਪ-ਰੇਖਾ ਵਿਉਂਤ ਕੇ ਐਲਾਨ ਕੀਤੇ ਗਏ। ਐਲਾਨ ਮੁਤਾਬਕ ਜਿਨ੍ਹਾਂ 5 ਰਾਜਾਂ ਵਿੱਚ ਅਗਲੇ ਮਹੀਨੇ ਵੋਟਾਂ ਪੈਣੀਆਂ ਹਨ ਉਥੇ ਮੋਰਚੇ ਦੇ ਆਗੂ ਵੋਟਰਾਂ ਨੂੰ ਭਾਜਪਾ ਤੇ ਐੱਨਡੀਏ ਭਾਈਵਾਲਾਂ ਦੇ ਉਮੀਦਵਾਰਾਂ ਖ਼ਿਲਾਫ਼ ਵੋਟਾਂ ਪਾਉਣ ਦਾ ਸੱਦਾ ਦੇਣਗੇ। ਪ੍ਰੈੱਸ ਕਾਨਫਰੰਸ ਦੌਰਾਨ ਯੋਗੇਂਦਰ ਯਾਦਵ, ਧਰਮਿੰਦਰ ਮਲਿਕ, ਬਲਬੀਰ ਸਿੰਘ ਰਾਜੇਵਾਲ ਤੇ ਹੋਰ ਆਗੂਆਂ ਨੇ ਸੰਬੋਧਨ ਕਿਹਾ ਕਿ ਸੱਤਾਧਾਰੀਆਂ ਨੂੰ ‘ਵੋਟ ਦੀ ਚੋਟ’ ਦੇਣ ਲਈ ਮੋਰਚੇ ਦੇ ਆਗੂ ਚੋਣਾਂ ਵਾਲੇ ਰਾਜਾਂ ਵਿੱਚ ਜਾਣਗੇ ਕਿਉਂਕਿ ਸੱਤਾਧਾਰੀ ਸਿਰਫ਼ ਵੋਟ, ਸੀਟ, ਚੋਣ, ਕੁਰਸੀ ਦੀ ਭਾਸ਼ਾ ਹੀ ਸਮਝਦੇ ਹਨ। ਉਨ੍ਹਾਂ ਕਿਹਾ ਕਿ 12 ਮਾਰਚ ਤੋਂ ਕੋਲਕਾਤਾ ਵਿੱਚ ਵੱਡੇ ਸਮਾਗਮ ਦੌਰਾਨ ਪੱਛਮੀ ਬੰਗਾਲ ਦੇ ਕਿਸਾਨਾਂ ਨੂੰ ਭਾਜਪਾ ਖ਼ਿਲਾਫ਼ ਵੋਟ ਪਾਉਣ ਲਈ ਅਪੀਲ ਕੀਤੀ ਜਾਵੇਗੀ, ਨਾਲ ਹੀ ਉਨ੍ਹਾਂ ਸਾਫ਼ ਕੀਤਾ ਕਿ 5 ਰਾਜਾਂ ਵਿੱਚ ਕਿਸੇ ਵੀ ਸਿਆਸੀ ਧਿਰ ਦਾ ਸਮਰਥਨ ਮੋਰਚੇ ਵੱਲੋਂ ਨਹੀਂ ਕੀਤਾ ਜਾਵੇਗਾ।

ਤਿਹਾੜ ਜੇਲ੍ਹ ’ਚੋਂ 22 ਹੋਰ ਰਿਹਾਅ

ਨਵੀਂ ਦਿੱਲੀ: ਕਿਸਾਨ ਅੰਦੋਲਨ ਦੌਰਾਨ ਗ੍ਰਿਫ਼ਤਾਰ ਕੀਤੇ ਗਏ 22 ਹੋਰ ਜਣੇ ਤਿਹਾੜ ਜੇਲ੍ਹ ਵਿਚੋਂ ਰਿਹਾਅ ਹੋ ਗਏ ਹਨ। ਇਨ੍ਹਾਂ ਨੂੰ ਨਾਂਗਲੋਈ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ’ਚੋਂ 9 ਨੌਜਵਾਨ ਜਤਿੰਦਰ ਸਿੰਘ, ਗੁਰਦੀਪ ਸਿੰਘ, ਕਿਸ਼ਨ, ਧਰਮਿੰਦਰ ਸਿੰਘ, ਦਿਲਸ਼ਾਦ ਖਾਨ, ਮਨਪ੍ਰੀਤ ਸਿੰਘ, ਗੁਰਸੇਵਕ ਸਿੰਘ, ਅਮਿਤ ਕੁਮਾਰ ਅਤੇ ਜਸਵੀਰ ਸਿੰਘ ਬੀਤੀ ਰਾਤ ਰਿਹਾਅ ਕੀਤੇ ਗਏ ਸਨ, ਜਦੋਂਕਿ ਜਸਵੰਤ ਸਿੰਘ, ਅੰਮ੍ਰਿਤਪਾਲ ਸਿੰਘ, ਬਲਧੀਰ ਸਿੰਘ, ਭਾਗ ਸਿੰਘ, ਗੁਰਪ੍ਰੀਤ ਸਿੰਘ, ਜਗਦੀਪ ਸਿੰਘ, ਰਣਜੀਤ ਸਿੰਘ, ਹਸਵਿੰਦਰ ਸਿੰਘ, ਦਲਜਿੰਦਰ ਸਿੰਘ ਅਤੇ ਰਮਨਦੀਪ ਸਿੰਘ ਸਾਰੇ ਵਾਸੀ ਜ਼ਿਲ੍ਹਾ ਮੋਗਾ ਤੇ ਸ਼ਮਸ਼ੇਰ ਸਿੰਘ ਵਾਸੀ ਪਿੰਡ ਖੁਕਰੀ ਜ਼ਿਲ੍ਹਾ ਜੀਂਦ ਹਰਿਆਣਾ ਰਿਹਾਅ ਕੀਤੇ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All