ਮਨਧੀਰ ਸਿੰਘ ਦਿਓਲ
ਨਵੀਂ ਦਿੰਲੀ, 4 ਦਸੰਬਰ
ਦਿੱਲੀ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸੰਘਰਸ਼ ਨੂੰ ਅੱਜ ਉਸ ਵੇਲੇ ਹੋਰ ਹੁਲਾਰਾ ਮਿਲਿਆ, ਜਦੋਂ ਟਰੇਡ ਯੂਨੀਅਨ ਨੇਤਾ ਅਮਰਜੀਤ ਕੌਰ ਨੇ ਕਿਸਾਨਾਂ ਦੇ ਹੱਕ ਵਿੱਚ ਨਾਅਰਾ ਮਾਰਿਆ। ਉਨ੍ਹਾਂ ਸਿੰਘੂ ਬਾਰਡਰ ’ਤੇ ਡਟੇ ਕਿਸਾਨਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਤੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੀ ਲੜਾਈ ਨਵਾਂ ਇਨਕਲਾਬ ਹੈ।