ਨਵੀਂ ਦਿੱਲੀ, 10 ਦਸੰਬਰ
ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅੱਜ ਇਥੋਂ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ। ਇਨ੍ਹਾਂ ਆਗੂਆਂ ਵਿੱਚ ਬਲਬੀਰ ਸਿੰਘ ਰਾਜੇਵਾਲ, ਰਕੇਸ਼ ਟਿਕੈਤ ਅਤੇ ਮਨਜੀਤ ਸਿੰਘ ਰਾਏ ਸ਼ਾਮਲ ਸਨ ਜਿਨ੍ਹਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਨਮਾਨ ਵੀ ਕੀਤਾ। ਇਸ ਮੌਕੇ ਸ੍ਰੀ ਰਾਜੇਵਾਲ ਨੇ ਕਿਹਾ ਕਿ ਗੁਰੂ ਸਾਹਿਬ ਦੇ ਅਸ਼ੀਰਵਾਦ ਤੇ ਲੋਕਾਂ ਦੇ ਸਮਰਥਨ ਸਦਕਾ ਕਿਸਾਨਾਂ ਦੀ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਤ ਹੋਈ ਹੈ। ਇਸੇ ਤਰ੍ਹਾਂ ਰਕੇਸ਼ ਟਿਕੈਤ ਨੇ ਕਿਹਾ ਕਿ ਅੰਦੋਲਨ ਸਫਲ ਹੋਇਆ ਹੈ ਕਿਉਂਕਿ ਕਿਸਾਨਾਂ ’ਤੇ ਗੁਰੂ ਸਾਹਿਬ ਦੀ ਕ੍ਰਿਪਾ ਸੀ। -ਪੀਟੀਆਈ