ਗਾਜ਼ੀਆਬਾਦ, 9 ਨਵੰਬਰ
ਭਾਰਤੀ ਕਿਸਾਨ ਯੂਨੀਅਨ ਆਗੂ ਰਾਕੇਸ਼ ਟਿਕੈਤ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੂਰਵਾਂਚਲ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਵਿੱਚ ਪੂਰਬੀ ਉੱਤਰ ਪ੍ਰਦੇਸ਼ ਅਤੇ ਪੱਛਮੀ ਬਿਹਾਰ ਦੇ ਹਿੱਸੇ ਆਉਂਦੇ ਹਨ। ਟਿਕੈਤ ਨੇ ਕਿਹਾ ਕਿ ਦਿੱਲੀ ਬਾਰਡਰ ’ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਦਰਸ਼ਨਾਂ ਨੂੰ ਇਕ ਵਰ੍ਹਾ ਪੂਰਾ ਹੋਣ ਤੋਂ ਚਾਰ ਦਿਨ ਪਹਿਲਾਂ 22 ਨਵੰਬਰ ਨੂੰ ਲਖਨਊ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਜਾਵੇਗੀ। ਬੀਕੇਯੂ, ਦਿੱਲੀ ਦੀਆਂ ਤਿੰਨ ਸਰਹੱਦਾਂ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ’ਤੇ ਨਵੰਬਰ 2020 ਤੋਂ ਕਿਸਾਨ ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦਾ ਹਿੱਸਾ ਹੈ। ਟਿਕੈਤ ਨੇ ਇਕ ਟਵੀਟ ਵਿੱਚ ਕਿਹਾ, ‘‘ ਇਤਿਹਾਸਕ ਹੋਵੇਗੀ ਲਖਨਊ ਵਿੱਚ ਹੋਣ ਵਾਲੀ 22 ਨਵੰੰਬਰ ਦੀ ਕਿਸਾਨ ਮਹਾਪੰਚਾਇਤ।’’-ਏਜੰਸੀ