ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਮੈਡੀਕਲ ਕੋਰਸਾਂ ਵਿੱਚ ਦਾਖ਼ਲਿਆਂ ਲਈ 18 ਅਪਰੈਲ ਲਈ ਤਜਵੀਜ਼ਤ ਕੌਮੀ ਯੋਗਤਾ ਕਮ ਦਾਖਲਾ ਟੈਸਟ (ਪੋੋਸਟ ਗ੍ਰੈਜੂਏਟ) ਨੂੰ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਸਿੰਘ ਨੇ ਕਿਹਾ ਕਿ ਪ੍ਰੀਖਿਆ ਮੁਲਤਵੀ ਕਰਨ ਦਾ ਫੈਸਲਾ ਨੌਜਵਾਨ ਮੈਡੀਕਲ ਵਿਦਿਆਰਥੀਆਂ ਦੀ ਸਲਾਮਤੀ ਨੂੰ ਧਿਆਨ ’ਚ ਰੱਖ ਕੇ ਲਿਆ ਗਿਆ ਹੈ। ਵਰਧਨ ਨੇ ਇਕ ਟਵੀਟ ’ਚ ਕਿਹਾ, ‘ਕੋਵਿਡ-19 ਕੇਸਾਂ ਦੀ ਵਧਦੀ ਗਿਣਤੀ ਦੀ ਰੌਸ਼ਨੀ ਵਿੱਚ ਭਾਰਤ ਸਰਕਾਰ ਨੇ 18 ਅਪਰੈਲ ਨੂੰ ਹੋਣ ਵਾਲੀ #ਨੀਟਪੀਜੀ2021 ਪ੍ਰੀਖਿਆ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਅਗਲੀ ਤਰੀਕ ਬਾਰੇ ਜਲਦੀ ਹੀ ਫੈਸਲਾ ਕੀਤਾ ਜਾਵੇਗਾ।’ -ਪੀਟੀਆਈ