ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਗਿਆਨਵਾਪੀ ਮਸਜਿਦ ਕਮੇਟੀ ਦੀ ਅਰਜ਼ੀ ’ਤੇ ਸੁਣਵਾਈ ਲਈ ਵਾਰਾਨਸੀ ਜ਼ਿਲ੍ਹਾ ਜੱਜ ਦੇ ਫ਼ੈਸਲੇ ਦੀ ਉਡੀਕ ਕਰੇਗੀ। ਸਿਖਰਲੀ ਅਦਾਲਤ ਨੇ ਗਿਆਨਵਾਪੀ ਮਸਜਿਦ ’ਚ ‘ਸ਼ਿਵਲਿੰਗ’ ਮਿਲਣ ਦਾ ਦਾਅਵਾ ਕਰਨ ਵਾਲੀਆਂ ਦੋ ਅਰਜ਼ੀਆਂ ’ਤੇ ਵੀ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਬੈਂਚ ਨੇ ਕਿਹਾ ਕਿ ਉਹ ਗਿਆਨਵਾਪੀ ਮਸਜਿਦ ਕਮੇਟੀ ਦੀ ਅਲਾਹਾਬਾਦ ਹਾਈ ਕੋਰਟ ਦੇ ਹੁਕਮਾਂ ਖ਼ਿਲਾਫ਼ ਅਰਜ਼ੀ ’ਤੇ ਅਕਤੂਬਰ ਦੇ ਪਹਿਲੇ ਹਫ਼ਤੇ ’ਚ ਸੁਣਵਾਈ ਕਰਨਗੇ। ਬੈਂਚ ਨੇ ਕਿਹਾ ਕਿ ਜ਼ਿਲ੍ਹਾ ਜੱਜ ਕੋਲ ਕੇਸ ਦੀ ਸੁਣਵਾਈ ਹੋਣ ਕਾਰਨ ਬਿਹਤਰ ਰਹੇਗਾ ਕਿ ਮਸਜਿਦ ਕਮੇਟੀ ਦੀ ਅਪੀਲ ’ਤੇ ਸੁਣਵਾਈ ਉਦੋਂ ਤੱਕ ਬਕਾਇਆ ਰੱਖੀ ਜਾਵੇ ਜਦੋਂ ਤੱਕ ਅਰਜ਼ੀ ਦਾ ਨਬਿੇੜਾ ਨਹੀਂ ਹੋ ਜਾਂਦਾ। ਬੈਂਚ ਨੇ ਕਿਹਾ ਕਿ ਜੇਕਰ ਜ਼ਿਲ੍ਹਾ ਜੱਜ ਨੇ ਧਿਰਾਂ ਦੀ ਅਰਜ਼ੀ ਖਾਰਜ ਕਰ ਦਿੱਤੀ ਤਾਂ ਉਹ ਸੁਪਰੀਮ ਕੋਰਟ ਕੋਲ ਪਹੁੰਚ ਕਰ ਸਕਦੇ ਹਨ। -ਪੀਟੀਆਈ