ਕੋਲਕਾਤਾ: ਕੋਲਕਾਤਾ ਪੁਲੀਸ ਦੀ ਵਿਸ਼ੇਸ਼ ਟਾਸਕ ਫੋਰਸ ਨੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ 17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਐੱਸਟੀਐਫ ਨੇ ਜਾਣਕਾਰੀ ਮਿਲਣ ’ਤੇ ਦੋ ਵਾਹਨਾਂ ਨੂੰ ਪਹਿਲਾਂ ਘੇਰਿਆ ਤੇ ਪੰਜ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ। ਵਾਹਨਾਂ ਦੀ ਤਲਾਸ਼ੀ ਦੌਰਾਨ ਪੁਲੀਸ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ। -ਪੀਟੀਆਈ