DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੋਲਕਾਤਾ ਜਬਰ-ਜਨਾਹ ਕੇਸ: ਡਾਕਟਰ ਦੇ ਮਾਪਿਆਂ ਨੇ ਲਾਏ ਮਾਮਲੇ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਦੇ ਦੋਸ਼

ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਪੈਸੇ ਦੇਣ ਦੀ ਕੋਸ਼ਿਸ਼ ਕੀਤੀ ਸੀ
  • fb
  • twitter
  • whatsapp
  • whatsapp
featured-img featured-img
ਘਟਨਾ ਦੇ ਵਿਰੋਧ ਵਿਚ ਕੋਲਕਾਤਾ ਵਿੱਚ ਪ੍ਰਦਰਸ਼ਨ ਕਰਦੇ ਹੋਏ ਡਾਕਟਰ PTI/File
Advertisement

ਕੋਲਕਾਤਾ, 5 ਸਤੰਬਰ

Kolkata Rape Case: ਪਿਛਲੇ ਮਹੀਨੇ ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿਚ ਜਬਰ-ਜਨਾਹ ਅਤੇ ਕਤਲ ਦੇ ਮਾਮਲੇ ਵਿਚ ਪੀੜਤ ਡਾਕਟਰ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਹੋਰ ਡਾਕਟਰਾਂ ਦੇ ਨਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਕੋਲਕਾਤਾ ਪੁਲੀਸ 'ਤੇ ਕਾਹਲੀ ਵਿੱਚ ਲਾਸ਼ ਦਾ ਸਸਕਾਰ ਕਰਕੇ ਮਾਮਲੇ ਨੂੰ ਦਬਾਉਣ ਦਾ ਦੋਸ਼ ਲਾਇਆ ਹੈ। ਪੀੜਤ ਮਾਪਿਆਂ ਨੇ ਇਹ ਵੀ ਦੋਸ਼ ਲਾਇਆ ਕਿ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਉਨ੍ਹਾਂ ਨੂੰ ਪੈਸੇ ਦੇਣ ਦੀ ਕੋਸ਼ਿਸ਼ ਕੀਤੀ ਸੀ।

Advertisement

ਪੀੜਤ ਡਾਕਟਰ ਦੇ ਪਿਤਾ ਨੇ ਕਿਹਾ ਕਿ ਪੁਲੀਸ ਸ਼ੁਰੂ ਤੋਂ ਹੀ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਆ ਰਹੀ ਹੈ, ਸਾਨੂੰ ਲਾਸ਼ ਨੂੰ ਦੇਖਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਲਿਜਾਣ ਤੱਕ ਪੁਲੀਸ ਸਟੇਸ਼ਨ ਵਿੱਚ ਇੰਤਜ਼ਾਰ ਕਰਨਾ ਪਿਆ। ਉਨ੍ਹਾਂ ਦੋਸ਼ ਲਾਇਆ ਕਿ ਬਾਅਦ ਵਿਚ ਜਦੋਂ ਲਾਸ਼ ਸਾਨੂੰ ਸੌਂਪੀ ਗਈ ਤਾਂ ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਸਾਨੂੰ ਪੈਸੇ ਦੇਣ ਦੀ ਪੇਸ਼ਕਸ਼ ਕੀਤੀ ਪਰ ਅਸੀਂ ਤੁਰੰਤ ਲੈਣ ਤੋਂ ਇਨਕਾਰ ਕਰ ਦਿੱਤਾ।

ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਭਰ ’ਚ ਪ੍ਰਦਰਸ਼ਨ ਹੋਏ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਵੱਲੋਂ ਪੀੜਤਾ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।

ਕੋਲਕਾਤਾ ਪੁਲੀਸ ਨੇ ਇੱਕ ਸਿਵਿਲੀਅਨ ਵਲੰਟੀਅਰ ਨੂੰ ਇੱਕ ਸਿਖਿਆਰਥੀ ਡਾਕਟਰ ਦੇ ਕਥਿਤ ਬਲਾਤਕਾਰ ਅਤੇ ਕਤਲ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਕਲਕੱਤਾ ਹਾਈ ਕੋਰਟ ਨੇ ਅਗਸਤ ਦੇ ਦੂਜੇ ਹਫ਼ਤੇ ਕੇਸ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪਣ ਦਾ ਹੁਕਮ ਦਿੱਤਾ ਸੀ। ਸੀਬੀਆਈ ਨੇ ਸੋਮਵਾਰ ਨੂੰ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਡਾਕਟਰ ਸੰਦੀਪ ਘੋਸ਼ ਨੂੰ ਹਸਪਤਾਲ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। -ਪੀਟੀਆਈ

#Kolkata Case #Kolaka Doctor Case #Kolkata Doctor Rape Case

Advertisement
×