ਨਵੀਂ ਦਿੱਲੀ, 2 ਅਕਤੂਬਰ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਇਥੇ ਰਾਜਘਾਟ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 151ਵੇਂ ਜਨਮ ਦਿਨ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੇ ਨਾਲ ਹੀ ਕਈ ਮੰਤਰੀਆਂ ਤੇ ਨੇਤਾਵਾਂ ਨੇ ਮਹਾਤਮਾ ਗਾਂਧੀ ਨੂੰ ਯਾਦ ਕੀਤਾ। ਸ੍ਰੀ ਕੋਵਿੰਦ ਅਤੇ ਸ੍ਰੀ ਮੋਦੀ ਨੇ ਵਿਜੈ ਘਾਟ ਵਿਖੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ। ਮੋਦੀ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਜੀਵਨ ਅਤੇ ਵਿਚਾਰਾਂ ਤੋਂ ਬਹੁਤ ਕੁਝ ਸਿੱਖਿਆ ਜਾ ਸਕਦਾ ਹੈ।