ਨਵੀਂ ਦਿੱਲੀ, 25 ਦਸੰਬਰ
ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਕਈ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਸ਼ਰਧਾਂਜਲੀ ਭੇਟ ਕੀਤੀ। ਰਾਸ਼ਟਰਪਤੀ ਭਵਨ ਨੇ ਟਵੀਟ ਵਿੱਚ ਕਿਹਾ ਕਿ ਰਾਸ਼ਟਰਪਤੀ ਕੋਵਿੰਦ ਨੇ ਵਾਜਪਾਈ ਦੀ ਜਨਮ ਦਿਵਸ ’ਤੇ ਉਨ੍ਹਾਂ ਦੀ ਯਾਦਗਾਰ ਵਿਖੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਤੋਂ ਇਲਾਵਾ ਸ੍ਰੀ ਮੋਦੀ, ਕੇਂਦਰੀ ਮੰਤਰੀ ਵੀ ਯਾਦਗਾਰ ’ਤੇ ਪੁੱਜੇ।