ਸ੍ਰੀਨਗਰ, 2 ਜਨਵਰੀ
ਜੰਮੂ-ਕਸ਼ਮੀਰ ਵਿੱਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਨਾਗਰਿਕ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਥਲ ਸੈਨਾ ਦੇ ਜਵਾਨਾਂ ਨੇ ਗੋਲੀ ਮਾਰ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਉਸ ਦੇ ਕਬਜ਼ੇ ‘ਚੋਂ ਏਕੇ-47 ਰਾਈਫਲ ਅਤੇ ਭਾਰੀ ਮਾਤਰਾ ‘ਚ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ। ਘੁਸਪੈਠੀਏ ਦੀ ਪਛਾਣ ਪਾਕਿਸਤਾਨੀ ਨਾਗਰਿਕ ਮੁਹੰਮਦ ਸ਼ਬੀਰ ਮਲਿਕ ਵਜੋਂ ਹੋਈ ਹੈ।