ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੱਦਾਖ ਮੁੱਦੇ ਦਾ ਹੱਲ ਗੱਲਬਾਤ ਨਾਲ ਸੰਭਵ: ਉਪ ਰਾਜਪਾਲ

ਰਾਹੁਲ ਗਾਂਧੀ ਦੇ ਬਿਆਨਾਂ ਦੀ ਨਿਖੇਧੀ; ਕਵਿੰਦਰ ਗੁਪਤਾ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਮੁੜ ਵਿਚਾਰ ਕਰਨ ਦੀ ਅਪੀਲ
ਲੇਹ ਵਿੱਚ ਕਰਫਿਊ ਤੋਂ ਢਿੱਲ ਮਿਲਣ ਦੌਰਾਨ ਇਕ ਬਾਜ਼ਾਰ ’ਚੋਂ ਲੰਘਦਾ ਹੋਇਆ ਇੱਕ ਵਿਅਕਤੀ। -ਫੋਟੋ: ਪੀਟੀਆਈ
Advertisement

ਲੱਦਾਖ ਦੇ ਉਪ ਰਾਜਪਾਲ ਕਵਿੰਦਰ ਗੁਪਤਾ ਨੇ ਅੱਜ ਲੇਹ ਏਪੈਕਸ ਬਾਡੀ ਅਤੇ ਕਾਰਗਿਲ ਡੈਮੋਕਰੈਟਿਕ ਅਲਾਇੰਸ (ਕੇ ਡੀ ਏ) ਨੂੰ ਕੇਂਦਰ ਨਾਲ ਗੱਲਬਾਤ ਤੋਂ ਦੂਰ ਰਹਿਣ ਦੇ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਮਾਮਲੇ ਦਾ ਹੱਲ ਮੇਜ਼ ’ਤੇ ਬੈਠ ਕੇ ਹੀ ਕੀਤਾ ਜਾ ਸਕਦਾ ਹੈ।

ਉਨ੍ਹਾਂ ਨੇ ਲੱਦਾਖ ਦੀ ਸਥਿਤੀ ’ਤੇ ਟਿੱਪਣੀਆਂ ਲਈ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਤਿੱਖੀ ਆਲੋਚਨਾ ਕੀਤੀ ਅਤੇ ਦੋਸ਼ ਲਾਇਆ ਕਿ ਕਾਂਗਰਸ ਆਗੂ ਦੇਸ਼ ਵਿੱਚ ‘ਮਾਹੌਲ ਨੂੰ ਖਰਾਬ ਕਰਨ’ ਦੀ ਕੋਸ਼ਿਸ਼ ਕਰ ਰਹੇ ਹਨ, ਜਿਵੇਂ ਕਿ ਉਨ੍ਹਾਂ ਨੇ ਕਿਸਾਨ ਅੰਦੋਲਨ ਅਤੇ ਹੋਰ ਵਿਰੋਧ ਪ੍ਰਦਰਸ਼ਨਾਂ ਦੌਰਾਨ ਕੀਤਾ ਸੀ।

Advertisement

24 ਸਤੰਬਰ ਦੀ ਹਿੰਸਾ ਦੀ ਨਿਆਂਇਕ ਜਾਂਚ ਅਤੇ ਕਾਰਕੁਨ ਸੋਨਮ ਵਾਂਗਚੁੱਕ ਸਮੇਤ ਹਿਰਾਸਤ ਵਿੱਚ ਲਏ ਗਏ ਹੋਰ ਲੋਕਾਂ ਦੀ ਰਿਹਾਈ ਦੀ ਮੰਗ ’ਤੇ ਉਪ ਰਾਜਪਾਲ ਨੇ ਕਿਹਾ ਕਿ ਮੈਜਿਸਟ੍ਰੇਟੀ ਜਾਂਚ ਦਾ ਐਲਾਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ ਅਤੇ ਇਹ ਬਹੁਤ ਜਲਦੀ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਕਰਫਿਊ ਪ੍ਰਭਾਵਿਤ ਲੇਹ ਸ਼ਹਿਰ ਵਿੱਚ ਮੰਗਲਵਾਰ ਸਵੇਰ ਤੋਂ ਹਾਲਾਤ ਕੁਝ ਹੱਦ ਤੱਕ ਆਮ ਹੁੰਦੇ ਦਿਖਾਈ ਦੇ ਰਹੇ ਹਨ। ਹਾਲਾਂਕਿ ਮੋਬਾਈਲ ਇੰਟਰਨੈੱਟ ਸੇਵਾਵਾਂ ਹਾਲੇ ਵੀ ਬੰਦ ਹਨ।

ਪੜਾਅਵਾਰ ਹਟਾਈਆਂ ਜਾਣਗੀਆਂ ਪਾਬੰਦੀਆਂ

ਲੱਦਾਖ ਦੇ ਉਪ ਰਾਜਪਾਲ ਕਵਿੰਦਰ ਗੁਪਤਾ ਨੇ ਅੱਜ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪਿਛਲੇ ਹਫ਼ਤੇ ਹੋਈ ਹਿੰਸਾ ਤੋਂ ਬਾਅਦ ਲਾਈਆਂ ਗਈਆਂ ਪਾਬੰਦੀਆਂ ਪੜਾਅਵਾਰ ਢੰਗ ਨਾਲ ਹਟਾਈਆਂ ਜਾਣਗੀਆਂ। 24 ਸਤੰਬਰ ਦੀ ਹਿੰਸਾ ਤੋਂ ਬਾਅਦ ਉਪ ਰਾਜਪਾਲ ਰੋਜ਼ਾਨਾ ਉੱਚ-ਪੱਧਰੀ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਹਸਪਤਾਲ ਵਿੱਚ ਦਾਖਲ ਜ਼ਖਮੀਆਂ ਦਾ ਹਾਲ-ਚਾਲ ਪੁੱਛਿਆ ਅਤੇ ਅਧਿਕਾਰੀਆਂ ਨੂੰ ਵਧੀਆ ਇਲਾਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਵਾਂਗਚੁਕ ਦੀ ਪਤਨੀ ਨੇ ਰਾਸ਼ਟਰਪਤੀ ਦਾ ਦਖਲ ਮੰਗਿਆ

ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਜੇ ਅੰਗਮੋ ਨੇ ਅੱਜ ਰਾਸ਼ਟਰਪਤੀ ਦਰੋਪਦੀ ਮੁਰਮੂ ਤੱਕ ਪਹੁੰਚ ਕਰਕੇ ਵਾਤਾਵਰਨ ਕਾਰਕੁਨ ਦੀ ਰਿਹਾਈ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ 24 ਸਤੰਬਰ ਨੂੰ ਲੱਦਾਖ ਹੋਈ ਹਿੰਸਾ ਤੋਂ ਬਾਅਦ ਵਾਂਗਚੁਕ ਨੂੰ ਹਿਰਾਸਤ ਵਿੱਚ ਲੈ ਕੇ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿੱਚ ਭੇਜ ਦਿੱਤਾ ਗਿਆ ਸੀ। ਗੀਤਾਂਜਲੀ ਨੇ ਰਾਸ਼ਟਰਪਤੀ ਨੂੰ ਤਿੰਨ ਪੰਨਿਆਂ ਦਾ ਪੱਤਰ ਲਿਖ ਕੇ ਵਾਂਗਚੁਕ ਦੀ ਬਿਨਾਂ ਸ਼ਰਤ ਰਿਹਾਈ ਦੀ ਮੰਗ ਕੀਤੀ ਹੈ। -ਪੀਟੀਆਈ

Advertisement
Show comments